ਫਿਰੋਜ਼ਪੁਰ : ਫਿਰੋਜ਼ਪੁਰ ਦੀਆਂ ਸੜਕਾਂ ਦੀ ਹਾਲਤ ਬਹੁਤ ਤਰਸਯੋਗ ਹੈ ਜਿਸ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗਰੇਵਾਲ ਫੈਡਰੇਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਫਿਰੋਜ਼ਪੁਰ ਦੀਆਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਜਿਸ ਵੱਲ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਧਿਆਨ ਦੇਣਾ ਚਾਹੀਦਾ ਹੈ।
ਉਧਰ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਖਰਾਬ ਸੜਕਾਂ ਕਰਕੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਰਕੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਵਲੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਕਦੋਂ ਕਰਵਾਈ ਜਾਂਦੀ ਹੈ।
ਧੀ ਦੇ ਸਹੁਰੇ ਘਰ ਜਾ ਕੇ ਕੁੱਟਿਆ ਜਵਾਈ, ਪੂਰੇ ਪਿੰਡ 'ਚ ਪੈ ਗਿਆ ਰੌਲਾ
NEXT STORY