ਮਹਿਲ ਕਲਾਂ (ਅਣਖੀ)-ਗਿੱਧਿਆਂ-ਭੰਗੜਿਆਂ ਵਾਲਾ ਪੰਜਾਬ ਅੱਜ ਪੰਜਾਬ ਸਰਕਾਰ ਦੀ ਅਣਗਹਿਲੀ ਕਰਕੇ ਧਰਨਿਆਂ-ਮੁਜ਼ਾਹਰਿਆਂ ਤੇ ਲਾਠੀਚਾਰਜਾਂ ਵਾਲਾ ਪੰਜਾਬ ਬਣ ਕੇ ਰਹਿ ਗਿਆ ਹੈ, ਜਿਥੇ ਕੋਈ ਵੀ ਕੰਮ ਬਿਨਾਂ ਸੰਘਰਸ਼ ਤੋਂ ਨਹੀਂ ਹੁੰਦਾ। ਇਥੋਂ ਤਕ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਵੀ ਧਰਨਿਆਂ-ਮੁਜ਼ਾਹਰਿਆਂ ਅਤੇ ਚੱਕਾ ਜਾਮ ਆਦਿ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਹ ਪ੍ਰਗਟਾਵਾ ਸੋਮਵਾਰ ਨੂੰ ਇਥੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਦਾਣਾ ਮੰਡੀ ਮਹਿਲ ਕਲਾਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਹੀ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿਚ ਅਥਾਹ ਵਾਧਾ ਹੋਇਆ ਹੈ। ਕੁਦਰਤੀ ਕਰੋਪੀ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦਾ ਮੰਡੀਆਂ ਵਿਚ ਐਨਾ ਬੁਰਾ ਹਾਲ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ 2015 ਦੇ ਸੀਜ਼ਨ ਵਿਚ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਵਿਚ ਪਿਛਲੇ ਦਿਨੀਂ ਅੱਗ ਨਾਲ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਪਾਵਰਕਾਮ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯੋਗ ਮੁਆਵਜ਼ਾ ਪਹਿਲ ਦੇ ਆਧਾਰ 'ਤੇ ਦਿਵਾਇਆ ਜਾਵੇਗਾ। ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਉਨ੍ਹਾਂ ਮਹਿਲ ਕਲਾਂ ਤੋਂ ਸਹੌਰ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਆਪਣੇ ਅਖਤਿਆਰੀ ਕੋਟੇ ਵਿਚੋਂ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
...ਤਾਂ ਰੇਲਵੇ ਸਟੇਸ਼ਨ 'ਤੇ ਆਪਣਿਆਂ ਨੂੰ ਜੱਫੀਆਂ ਪਾ-ਪਾ ਰੋਣ ਲੱਗੇ ਲੋਕ (ਤਸਵੀਰਾਂ)
NEXT STORY