ਫਤਿਹਗੜ੍ਹ ਸਾਹਿਬ(ਜੱਜੀ)- ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਫੁੱਟ ਨਹੀਂ ਹੈ ਅਤੇ ਕਾਂਗਰਸ ਪਾਰਟੀ ਇਕ ਪਰਿਵਾਰ ਦੀ ਤਰ੍ਹਾਂ ਹੈ। ਇਸ ਲਈ ਪੰਜਾਬ ਵਿਚ ਕਾਂਗਰਸ ਪਾਰਟੀ 2017 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਤੇ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਂਬਰ ਪਾਰਲੀਮੈਂਟ ਨੇ ਪਿੰਡ ਭੈਰੋਪੁਰ ਵਿਖੇ ਐੱਨ. ਐੱਸ. ਯੂ. ਆਈ. ਜ਼ਿਲਾ ਫਤਿਹਗੜ੍ਹ ਸਾਹਿਬ ਦੀ ਨਵੀਂ ਚੁਣੀ ਟੀਮ ਵਲੋਂ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਬੰਟੀ ਅਤੇ ਸਾਬਕਾ ਜ਼ਿਲਾ ਪ੍ਰਧਾਨ ਖੁਸ਼ਵੰਤ ਸਿੰਘ ਟਿਵਾਣਾ ਦੀ ਅਗਵਾਈ ਵਿਚ ਰੱਖੇ ਸਨਮਾਨ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਕਾਲੀ-ਭਾਜਪਾ ਗਠਜੋੜ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਅੰਤਰ ਹੈ। ਇਹ ਅਕਸਰ ਜਨਤਾ ਨਾਲ ਵਾਅਦੇ ਕਰ ਲੈਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕਰਦੇ। ਇਸ ਮੌਕੇ ਖੁਸ਼ਵੰਤ ਸਿੰਘ ਟਿਵਾਣਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਨਵੇਂ ਚੁਣੇ ਜ਼ਿਲਾ ਪ੍ਰਧਾਨ ਐੱਨ. ਐੱਸ. ਯੂ. ਆਈ. ਗੁਰਪ੍ਰਤਾਪ ਸਿੰਘ ਬੰਟੀ, ਪਰਦੀਪ ਸਿੰਘ ਸੂਬਾ ਜਨਰਲ ਸਕੱਤਰ ਐੱਨ. ਐੱਸ. ਯੂ. ਆਈ., ਜਸਵਿੰਦਰ ਸਿੰਘ ਦੀਵਾਨਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਅਜੈਪਾਲ ਸਿੰਘ ਪ੍ਰਧਾਨ ਕਾਂਟੀਨੈਂਟਲ ਕਾਲਜ, ਗੁਰਪ੍ਰੀਤ ਸਿੰਘ ਪ੍ਰਧਾਨ ਮਾਤਾ ਗੁਜਰੀ ਕਾਲਜ, ਤਨਵੀਰ ਸਿੰਘ ਪ੍ਰਧਾਨ ਦੇਸ਼ ਭਗਤ ਯੂਨੀਵਰਸਿਟੀ, ਆਲਮਪ੍ਰੀਤ ਸਿੰਘ ਪ੍ਰਧਾਨ ਕੌਰਡੀਆਂ ਕਾਲਜ ਸੰਘੋਲ ਅਤੇ ਮਨਪ੍ਰੀਤ ਸਿੰਘ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਪੋਲਟੈਕਨੀਕਲ ਕਾਲਜ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਅਤੇ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਸੁਨੀਲ ਜਾਖੜ ਨੇਤਾ ਵਿਰੋਧੀ ਧਿਰ ਪੰਜਾਬ, ਵਿਧਾਇਕ ਲਾਲ ਸਿੰਘ, ਮੇਜਰ ਸਿੰਘ, ਜਾਟ ਮਹਾ ਸਭਾ ਦੇ ਜ਼ਿਲਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਟਿਵਾਣਾ, ਵਰਿੰਦਰਪਾਲ ਸਿੰਘ ਵਿੱਕੀ, ਦਮਨਜੀਤ ਸਿੰਘ ਭੱਲਮਾਜਰਾ, ਰਣਜੀਤ ਸਿੰਘ ਤਰਖਾਣ ਮਾਜਰਾ, ਅਵਤਾਰ ਸਿੰਘ ਲਟੌਰ, ਸਤਨਾਮ ਸਿੰਘ ਬੌੜ, ਸਤਵੀਰ ਸਿੰਘ ਥਾਬਲਾਂ, ਭੁਪਿੰਦਰ ਸਿੰਘ ਬਾਠ, ਪ੍ਰਦੀਪ ਸਿੰਘ, ਮਨਦੀਪ ਸਿੰਘ ਗਿੱਲ, ਸਰਪੰਚ ਸੁਖਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਸਰਕਾਰ ਖਿਲਾਫ ਧਰਨੇ 'ਤੇ ਬੈਠੇ ਕਿਸਾਨ ਦੀ ਹੋਈ ਮੌਤ (ਵੀਡੀਓ)
NEXT STORY