ਮੰਡੀ ਗੋਬਿੰਦਗੜ੍ਹ, (ਪਰਮਜੀਤ)- ਜੇਕਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਕਾਂਗਰਸ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਵਿਚ ਘੇਰੇਗੀ। ਕਾਂਗਰਸ ਪੰਜਾਬ ਦੇ ਲਘੂ ਉਦਯੋਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸ਼ੇਸ਼ ਰਿਪੋਰਟ ਤਿਆਰ ਕਰੇਗੀ ਤਾਂ ਕਿ ਉਸ ਨੂੰ ਕੇਂਦਰ ਸਰਕਾਰ ਦੇ ਅੱਗੇ ਰੱਖ ਕੇ ਉਸ ਨੂੰ ਲਾਗੂ ਕਰਵਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾ ਸਕੇ। ਇਹ ਵਿਚਾਰ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਸਥਾਨਕ ਅਨਾਜ ਮੰਡੀ ਵਿਚ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸ਼੍ਰੀ ਰਾਹੁਲ ਗਾਂਧੀ ਬ੍ਰਿਗੇਡ ਦੇ ਸੰਦੀਪ ਸਿੰਘ ਬੱਲ ਸਕੱਤਰ ਪੰਜਾਬ ਕਾਂਗਰਸ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਦਾ ਅਚਾਨਕ ਦੌਰਾ ਕਰਨ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨੇੜਲੇ ਪਿੰਡ ਡਡਹੇੜੀ ਦੇ ਕਿਸਾਨ ਗੁਰਮੀਤ ਸਿੰਘ ਅਤੇ ਹਰਭਜਨ ਸਿੰਘ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਅੱਜ ਉਹ ਇਸ ਕਦਰ ਅਕਾਲੀ-ਭਾਜਪਾ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਕਿਸਾਨੀ ਨੂੰ ਆਪਣੀ ਰੋਜ਼ੀ-ਰੋਟੀ ਦਾ ਜ਼ਰੀਆ ਬਣਾ ਕੇ ਸਭ ਤੋਂ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਇਸ ਹੱਦ ਤੱਕ ਪ੍ਰੇਸ਼ਾਨ ਹੈ ਕਿ ਉਸ ਦੇ ਕੋਲ ਖੁਦਕੁਸ਼ੀ ਤੋਂ ਇਲਾਵਾ ਕੋਈ ਰਾਹ ਨਹੀਂ ਹੈ।
ਇਸ ਮੌਕੇ ਸੰਦੀਪ ਸਿੰਘ ਬੱਲ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸਾਬਕਾ ਐੱਮ. ਪੀ. ਵਿਜੈ ਇੰਦਰ ਸਿੰਗਲਾ, ਵਿਧਾਇਕ ਰਣਦੀਪ ਸਿੰਘ ਨਾਭਾ, ਜ਼ਿਲਾ ਕਾਂਗਰਸ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਪ੍ਰਧਾਨ ਰਾਜਿੰਦਰ ਬਿੱਟੂ, ਮੋਹਿਤ ਕੌਸ਼ਲ ਜ਼ਿਲਾ ਮੀਤ ਪ੍ਰਧਾਨ, ਬਲਦੇਵ ਕ੍ਰਿਸ਼ਨ ਹਸੀਜਾ, ਮਨੋਜ ਹਸੀਜਾ, ਬਿਕਰਮਜੀਤ ਸਿੰਘ ਚੌਧਰੀ, ਰਮਨਦੀਪ ਕੌਰ ਬੱਲ ਮੀਤ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ, ਹਰਿੰਦਰ ਸਿੰਘ ਰੰਧਾਵਾ, ਗੁਰਜੋਤ ਸਿੰਘ ਢੀਂਡਸਾ, ਗੁਰੇਂਦਰਪਾਲ ਸਿੰਘ ਹੈਪੀ, ਜੋਗਿੰਦਰ ਸਿੰਘ ਨਾਰਾਇਣਗੜ੍ਹ, ਡਿੰਪਲ ਸ਼ਰਮਾ, ਜਰਨੈਲ ਸਿੰਘ ਕੁੰਭ, ਰਣਜੀਤ ਸਿੰਘ ਘੋਲਾ, ਰਾਜਵੰਤ ਸਿੰਘ ਮਾਨ, ਜਸਵੰਤ ਸਿੰਘ, ਜੱਗੀ ਸਰਪੰਚ ਫਤਿਹਗੜ੍ਹ ਨਿਊਆ, ਪ੍ਰਗਟ ਸ਼ਾਹੀ, ਸ਼ਿਵ ਕੁਮਾਰ ਸ਼ਾਹੀ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਦਲਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ।
ਗੜੇਮਾਰੀ ਨੇ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜਿਆ
NEXT STORY