ਮੁੰਬਈ- ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਮੁੰਬਈ ਹਾਈਕੋਰਟ ਨੇ ਇਕ ਵੱਡਾ ਫੈਸਲਾ ਸੁਣਾਇਆ ਹੈ, ਜਿਸ ਫੈਸਲੇ 'ਚ ਸਲਮਾਨ ਖਾਨ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 2002 ਦੇ ਹਿੱਟ ਐਂਡ ਰਨ ਕੇਸ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜ਼ਮਾਨਤ 'ਤੇ ਚੱਲ ਰਹੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਮੁੰਬਈ ਹਾਈਕੋਰਟ ਨੂੰ ਇਸੇ ਮਹੀਨੇ ਦੇ ਆਖੀਰ 'ਚ ਇਕ ਸ਼ੋਅ ਲਈ ਦੁਬਈ ਜਾਣ ਦੀ ਇਜਾਜ਼ਤ ਦੇਣ ਲਈ ਬੇਨਤੀ ਕੀਤੀ ਸੀ।
ਤੁਹਾਨੂੰ ਦੱਸ ਦਈਏ ਸਲਮਾਨ ਨੂੰ 6 ਮਈ ਨੂੰ ਇਕ ਸੈਸ਼ਨ ਅਦਾਲਤ ਨੇ ਗੈਰ ਇਰਾਦਤਨ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5 ਸਾਲ ਦੀ ਜੇਲ ਦੀ ਸਜ਼ਾ ਵੀ ਸੁਣਾਈ ਗਈ ਸੀ। ਹਾਈਕੋਰਟ ਨੇ 8 ਮਈ ਨੂੰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਅਤੇ ਮਾਮਲੇ ਦੀ ਸੁਣਾਵਾਈ ਤੱਕ ਉਨ੍ਹਾਂ ਦੀ ਸਜ਼ਾ ਨੂੰ ਮੁੱਅਤਲ ਕਰ ਦਿੱਤਾ ਸੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਅਭਿਨੇਤਾ ਜਦੋਂ ਵੀ ਦੇਸ਼ 'ਚੋਂ ਵਿਦੇਸ਼ ਲਈ ਜਾਣਗੇ ਤਾਂ ਉਨ੍ਹਾਂ ਨੂੰ ਜਾਣ ਤੋਂ ਪਹਿਲਾਂ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ। ਸਲਮਾਨ ਨੇ ਆਪਣੀ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ 29 ਮਈ ਨੂੰ ਇਕ ਸ਼ੋਅ ਲਈ ਦੁਬਈ ਜਾਣਾ ਚਾਹੁੰਦੇ ਹਨ, ਜਿਸ ਦੇ ਲਈ ਮੁੰਬਈ ਹਾਈਕੋਰਟ ਨੇ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
OMG! ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਬਣੀ ਗੂਗਲ ਲਈ ਖਤਰਾ (ਦੇਖੋ ਤਸਵੀਰਾਂ)
NEXT STORY