ਮੁੰਬਈ- ਫਿਲਮ ਅਦਾਕਾਰ ਇਰਫਾਨ ਖਾਨ ਨੇ ਨਿਰਦੇਸ਼ਨ ਉਮੰਗ ਕੁਮਾਰ ਦੀ ਆਉਣ ਵਾਲੀ ਫਿਲਮ 'ਸਰਬਜੀਤ' 'ਚ ਕੰਮ ਕਰਨ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਅਟਕਲਾਂ 'ਤੇ ਰੋਕ ਲਗਾ ਦਿੱਤੀ ਹੈ ਉਹ ਇਸ ਫਿਲਮ 'ਚ ਕੰਮ ਨਹੀਂ ਕਰ ਰਹੇ ਹਨ। ਇਹ ਫਿਲਮ ਪਾਕਿਸਤਾਨ 'ਚ ਮਾਰੇ ਗਏ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਇਰਫਾਨ ਨੇ ਦੱਸਿਆ ਕਿ ਉਸ ਨੂੰ ਫਿਲਮ 'ਚ ਕੰਮ ਕਰਨ ਲਈ ਸੰਪਰਕ ਨਹੀਂ ਕੀਤਾ ਗਿਆ। ਇਰਫਾਨ ਨੇ ਇਕ ਬਿਆਨ 'ਚ ਕਿਹਾ ਹੈ ਕਿ ਮੈਨੂੰ ਸਰਬਜੀਤ ਦੀ ਭੂਮਿਕਾ ਨਿਭਾਉਣ ਲਈ ਸੰਪਰਕ ਨਹੀਂ ਕੀਤਾ ਗਿਆ ਸੀ। ਇਹ ਖਬਰ ਸਹੀ ਨਹੀਂ ਹੈ। ਅਦਾਕਾਰਾ ਐਸ਼ਵਰਿਆ ਰਾਏ ਬੱਚਨ ਸਰਬਜੀਤ ਦੀ ਭੈਣ ਦਲਬੀਰ ਕੌਰ ਦੀ ਭੂਮਿਕਾ ਨਿਭਾ ਰਹੀ ਹੈ ਜੋ ਲਾਹੌਰ ਜੇਲ ਤੋਂ ਆਪਣੇ ਭਰਾ ਦੀ ਰਿਹਾਈ ਲਈ ਸੰਘਰਸ਼ ਕਰਦੀ ਹੈ। ਇਸ ਫਿਲਮ ਦੀ ਸ਼ੂਟਿੰਗ ਇਸ ਸਾਲ ਅਕਤੂਬਰ 'ਚ ਸ਼ੁਰੂ ਹੋਵੇਗੀ।
ਪੂਨਮ ਦਾ ਹੌਟ ਯੋਗਾ ਦੇਖ ਤੁਹਾਨੂੰ ਵੀ ਲੱਗੇਗਾ ਝਟਕਾ (ਵੀਡੀਓ)
NEXT STORY