ਦੁਬਈ (ਏਜੰਸੀ) : ਈਰਾਨ ਦੀ ਨਿਆਂਪਾਲਿਕਾ ਮੁਖੀ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ 'ਚ ਸ਼ਾਮਲ ਰਹਿਣ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤੇ 22,000 ਲੋਕਾਂ ਨੂੰ ਮੁਆਫ਼ ਕਰ ਦਿੱਤਾ ਹੈ। ਸਰਕਾਰ ਸਮਾਚਾਰ ਏਜੰਸੀ ਆਈ. ਆਰ. ਐੱਨ. ਏ. ਮੁਤਾਬਕ ਜੀ. ਮੋਹਸੇਨੀ ਏਜਾਜੀ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਲੋਕਾਂ ਦੀ ਗਿਣਤੀ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਮੁਆਫ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਾਕਿ: ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਇਮਰਾਨ ਖ਼ਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਇਸ ਤੋਂ ਪਹਿਲਾਂ ਸਰਕਾਰ ਮੀਡੀਆ ਦੇ ਹਵਾਲੇ ਤੋਂ ਦੱਸਿਆ ਗਿਆ ਸੀ ਕਿ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਪਹਿਲਾਂ ਧਰਨਾਕਾਰੀਆਂ ਨੂੰ ਮੁਆਫ਼ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ 'ਚ 22 ਸਾਲਾ ਮਹਿਮਾ ਅਮੀਨੀ ਦੀ ਪੁਲਸ ਦੀ ਹਿਰਾਸਤ 'ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਦੇਸ਼ ਭਰ 'ਚ ਵਿਆਪਕ ਪੱਧਰ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਬਜਟ ਸਬੰਧੀ ਰੱਖੀਆਂ ਅਹਿਮ ਮੰਗਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਰਾਮਚੰਦਰ ਪੌਡੇਲ ਨੇ ਨੇਪਾਲ ਦੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
NEXT STORY