ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ੳਹਾਇੳ ਸਟੇਟ 'ਚ ਭਾਰਤ ਦੇ ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਕਾਰ ਸੜਕ ਹਾਦਸੇ 'ਚ ਮਾਰੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਤਿਰੂਪਤੀ ਜ਼ਿਲ੍ਹੇ ਦੇ ਚਿਤਵੇਲ ਮੰਡਲ ਦੇ ਰਹਿਣ ਵਾਲੇ ਦਿਲੀਪ ਕੁਮਾਰ ਦੇ ਵਜੋਂ ਹੋਈ ਹੈ।
ਮ੍ਰਿਤਕ ਨੇ ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ, ਨੌਕਰੀ ਵਿੱਚ ਸੈਟਲ ਹੋਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ ਦੀ ਯੋਜਨਾ ਬਣਾਈ ਸੀ, ਜਿਸ ਦੀ 26 ਸਾਲ ਦੀ ਉਮਰ 'ਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ। ਦਿਲੀਪ, ਜੋ ਤਿੰਨ ਸਾਲ ਪਹਿਲਾਂ ਉੱਚ ਸਿੱਖਿਆ ਲਈ ਅਮਰੀਕਾ ਗਿਆ ਸੀ, ਨੇ ਕੈਂਟ ਸਟੇਟ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪੰਜ ਮਹੀਨੇ ਪਹਿਲਾਂ ਇੱਕ ਸਾਫਟਵੇਅਰ ਕੰਪਨੀ ਵਿੱਚ ਸ਼ਾਮਲ ਹੋਇਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਹ ਆਪਣੇ ਦੋਸਤ ਨੂੰ ਹਵਾਈ ਅੱਡੇ 'ਤੇ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
ਓਹੀਓ ਰਾਜ ਦੇ ਦੇ ਮੈਸੇਡੋਨੀਆ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਉਹ ਯਾਤਰਾ ਕਰ ਰਿਹਾ ਸੀ। ਇਸ ਹਾਦਸੇ ਵਿੱਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਿਲੀਪ ਦੀ ਲਾਸ਼ ਨੂੰ ਵਾਪਸ ਲਿਆਉਣ ਵਿੱਚ ਪੰਜ ਦਿਨ ਹੋਰ ਲੱਗਣ ਦੀ ਸੰਭਾਵਨਾ ਹੈ। ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੇ ਇਸ ਦੁਖਦਾਈ ਘਟਨਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹਨ ਅਤੇ ਲਾਸ਼ ਨੂੰ ਭਾਰਤ ਪਹੁੰਚਾਉਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
NEXT STORY