ਮੁਜ਼ੱਫਰਨਗਰ, (ਭਾਸ਼ਾ)- ਮੁਜ਼ੱਫਰਨਗਰ ਦੇ ਖਾਲਾਪਾਰ ਖੇਤਰ ’ਚ ਬੁੱਧਵਾਰ ਨੂੰ ਸ਼ਰਾਰਤੀ ਅਨਸਰਾਂ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਪੁਲਸ ਸਰਕਲ ਅਫ਼ਸਰ ਸਿਧਾਰਥ ਮਿਸ਼ਰਾ ਨੇ ਦੱਸਿਆ ਕਿ ਖਾਲਾਪਾਰ ਥਾਣਾ ਖੇਤਰ ਦੇ ਵੇਹਲਨਾ ਪਿੰਡ ’ਚ ਕੁਝ ਸ਼ਰਾਰਤੀ ਅਨਸਰਾਂ ਨੇ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਨੁਕਸਾਨੇ ਬੁੱਤ ਦੀ ਮੁਰੰਮਤ ਕਰਵਾਈ।
ਮਿਸ਼ਰਾ ਨੇ ਦੱਸਿਆ ਕਿ ਸ਼ੱਕੀ ਤੌਰ ’ਤੇ ਮਾਹੌਲ ਖਰਾਬ ਕਰਨ ਦੀ ਨੀਅਤ ਨਾਲ ਅੰਜਾਮ ਦਿੱਤੀ ਗਈ ਇਸ ਘਟਨਾ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਪਿੰਡ ’ਚ ਵੱਡੇ ਪੱਧਰ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
PM ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ
NEXT STORY