ਉੱਤਰ ਪ੍ਰਦੇਸ਼ (ਬਿਊਰੋ) - ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ ਵਲੋਂ ਬੀਤੇ ਦਿਨ ਖੇਤੀਬਾੜੀ ਡਾਇਰੈਕਟੋਰੇਟ ਵਿਖੇ ਆਉਣ ਵਾਲੇ ਹਾੜ੍ਹੀ ਦੇ ਮੌਸਮ ਲਈ ਸੂਬੇ ’ਚ ਬੀਜ, ਖਾਦ ਅਤੇ ਖਾਦ ਦੀ ਉਪਲਬਧਤਾ ਨੂੰ ਲੈ ਕੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਥੇ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਸਰ੍ਹੋਂ ਦੀ ਖੇਤੀ ’ਤੇ ਇਸ ਵਾਰ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ’ਚ ਸਭ ਤੋਂ ਵੱਧ ਕਣਕ ਦਾ ਉਤਪਾਦਨ ਉੱਤਰ ਪ੍ਰਦੇਸ਼ ’ਚ ਕੀਤਾ ਜਾਂਦਾ ਹੈ।
ਪੜ੍ਹੋ ਇਹ ਵੀ ਖਬਰ- Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’
ਇਹ ਉਤਪਾਦਨ ਲਗਭਗ 100 ਲੱਖ ਹੈਕਟੇਅਰ ਰਕਬੇ ’ਚ ਹੁੰਦਾ ਹੈ। ਇਸੇ ਲਈ ਖੇਤੀਬਾੜੀ ਵਿਭਾਗ ਦਾ ਮੁੱਖ ਕੰਮ ਜ਼ਿਲ੍ਹੇ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਸਭ ਤੋਂ ਚੰਗੀ ਕਿਸਮ ਦੇ ਬੀਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਆਉਣ ਵਾਲੇ ਹਾੜ੍ਹੀ ਦੇ ਮੌਸਮ ਦ੍ਰਿਸ਼ਟੀਕੋਣ ਨੂੰ ਧਿਆਨ ਵਿਚ ਰੱਖਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਉੱਨਤ ਬੀਜਾਂ ਨੂੰ ਵੰਡਣ।
ਪੜ੍ਹੋ ਇਹ ਵੀ ਖਬਰ- ICMR ਦਾ ਵੱਡਾ ਖ਼ੁਲਾਸਾ: ਪੰਜਾਬ ਦੇ 9 ਵਿਅਕਤੀਆਂ ’ਚੋਂ ਇੱਕ ਵਿਅਕਤੀ ਹੁੰਦਾ ਹੈ ‘ਕੋਰੋਨਾ ਪੀੜਤ’ (ਵੀਡੀਓ)
ਉਨ੍ਹਾਂ ਦੱਸਿਆ ਕਿ ਹਾੜ੍ਹੀ ਦੀਆਂ ਫਸਲਾਂ ਵਿੱਚ ਕਣਕ, ਜੌਂ, ਚਨੇ, ਮਟਰ, ਦਾਲ, ਸਰ੍ਹੋਂ ਅਤੇ ਅਲਸੀ ਲਈ ਲਗਭਗ 49.50 ਲੱਖ ਕੁਇੰਟਲ ਬੀਜ ਦੀ ਜ਼ਰੂਰਤ ਹੈ। ਇਸੇ ਲਈ 827391 ਕੁਇੰਟਲ ਬੀਜਾਂ ਦਾ ਪ੍ਰਬੰਧ ਸਰਕਾਰੀ, ਸਹਿਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਦੁਆਰਾ ਕੀਤਾ ਜਾਵੇਗਾ ਅਤੇ 4122609 ਕੁਇੰਟਲ ਬੀਜਾਂ ਦਾ ਪ੍ਰਬੰਧ ਨਿਜੀ ਸੈਕਟਰ ਦੇ ਜ਼ਰੀਏ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖਬਰ- ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀਆਂ ਨੇ ਇਹ ਤਸਵੀਰਾਂ, ਜਾਣੋ ਕੀ ਹੈ ਕਹਾਣੀ (ਵੀਡੀਓ)
ਉੱਤਰ ਪ੍ਰਦੇਸ਼ ਵਿੱਚ 10 ਲੱਖ ਹੈਕਟੇਅਰ ਰਕਬੇ ਵਿੱਚ ਸਰ੍ਹੋਂ ਦੀ ਕਾਸ਼ਤ ਹੁੰਦੀ ਹੈ। ਸਰ੍ਹੋਂ ਅਤੇ ਤੇਲ ਬੀਜਾਂ ਦੇ ਉਤਪਾਦਨ ਦੇ ਰਕਬੇ ਨੂੰ ਵਧਾਉਣ ਲਈ ਕਰੀਬ 2.5 ਲੱਖ ਹੈਕਟੇਅਰ ਦੇ ਰਕਬੇ ਵਿਚ ਸਰ੍ਹੋਂ ਦੇ ਉਤਪਾਦਨ ਲਈ ਕਿਸਾਨਾਂ ਨੂੰ ਬੀਜ ਉਪਲਬਧ ਕਰਵਾਏ ਜਾਣਗੇ।
ਪੜ੍ਹੋ ਇਹ ਵੀ ਖਬਰ- Navratri 2020: 17 ਅਕਤੂਬਰ ਤੋਂ ਸ਼ੁਰੂ ਹੋਣਗੇ ਨਰਾਤੇ, ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ, ਪੂਜਾ ਵਿਧੀ ਤੇ ਮਹੱਤਵ
ਸ਼ਾਹੀ ਨੇ ਕਿਹਾ ਕਿ ਸੂਬੇ ਵਿੱਚ ਖਾਦ ਦੀ ਕੋਈ ਘਾਟ ਨਹੀਂ ਹੈ। 7.21 ਲੱਖ ਮੀਟ੍ਰਿਕ ਟਨ ਯੂਰੀਆ, 10.27 ਲੱਖ ਮੀਟ੍ਰਿਕ ਟਨ ਡੀ.ਏ.ਪੀ., 2.57 ਲੱਖ ਮੀਟ੍ਰਿਕ ਟਨ ਐੱਨ.ਪੀ.ਕੇ. ਅਤੇ 1.28 ਲੱਖ ਮੀਟ੍ਰਿਕ ਟਨ ਐੱਮ.ਓ.ਪੀ. ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਜੈਮ ਪੋਰਟਲ ਤੋਂ ਖੇਤੀਬਾੜੀ ਰੱਖਿਆ ਰਸਾਇਣ ਅਤੇ ਦਵਾਈਆਂ ਖਰੀਦਣ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਬੇ ਵਿਚ ਕੁੱਲ 821 ਖੇਤੀਬਾੜੀ ਰੱਖਿਆ ਇਕਾਈਆਂ ਹਨ।
ਡਰਾਇਵਰਾਂ ਦੀਆਂ ਅੱਖਾਂ ਦੀ ਘੱਟ ਰੌਸ਼ਨੀ ਭਾਰਤ ਦੇ ਸੜਕੀ ਹਾਦਸਿਆਂ ਦਾ ਵੱਡਾ ਕਾਰਨ, ਜਾਣੋ ਕਿਉਂ (ਵੀਡੀਓ)
ਝੋਨੇ ਦੀ ਪਰਾਲੀ ਜ਼ਮੀਨ ’ਚ ਵਾਹੁਣ ਉਪਰੰਤ ਕਣਕ ਬੀਜਣ ਤੇ ਖੇਤੀ ਖਰਚੇ ਘਟਾਉਣ ’ਤੇ ਜ਼ੋਰ ਦੇਣ ਕਿਸਾਨ
NEXT STORY