ਇੰਟਰਨੈਸ਼ਨਲ ਡੈਸਕ - ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਸਬੰਧ ’ਚ ਬੰਦ ਦਰਵਾਜ਼ਿਆਂ ਪਿੱਛੇ ਮੁੱਦੇ 'ਤੇ ਚਰਚਾ ਕੀਤੀ। ਚਰਚਾ ਦੌਰਾਨ, ਰਾਜਦੂਤਾਂ ਨੇ ਸੰਜਮ ਅਤੇ ਗੱਲਬਾਤ ਦੀ ਮੰਗ ਕੀਤੀ। ਇਸ ਦੌਰਾਨ, ਪਾਕਿਸਤਾਨ ਤੋਂ ਸਖ਼ਤ ਸਵਾਲ ਵੀ ਪੁੱਛੇ ਗਏ। UNSC ਮੀਟਿੰਗ ਬਾਰੇ, ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਾਬਕਾ ਸਥਾਈ ਪ੍ਰਤੀਨਿਧੀ, ਰਾਜਦੂਤ ਸਈਦ ਅਕਬਰੂਦੀਨ ਨੇ ਕਿਹਾ ਕਿ ਕੌਮਾਂਤਰੀ ਭਾਈਚਾਰੇ ’ਚ ਪਾਕਿਸਤਾਨ ਦੀ ਹਾਲਤ ਅਜਿਹੀ ਹੈ ਕਿ ਕੋਈ ਵੀ ਉਸ ਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੰਦਾ।
ਸਈਅਦ ਅਕਬਰੂਦੀਨ ਨੇ ਇਹ ਵੀ ਕਿਹਾ ਕਿ ਸਿੰਧੂ ਜਲ ਸੰਧੀ ਦੇ ਮੁਅੱਤਲ ਹੋਣ 'ਤੇ ਪ੍ਰਮਾਣੂ ਹਮਲੇ ਦੀ ਧਮਕੀ ਦਾ ਭਾਰਤ 'ਤੇ ਕੋਈ ਅਸਰ ਨਹੀਂ ਪੈਂਦਾ। ਇਸ ਤੋਂ ਪਹਿਲਾਂ, ਸਈਅਦ ਅਕਬਰੂਦੀਨ ਨੇ ਕਿਹਾ ਸੀ ਕਿ ਅਜਿਹੀ ਚਰਚਾ ਤੋਂ ਕੋਈ ਨਤੀਜਾ ਨਹੀਂ ਨਿਕਲ ਸਕਦਾ "ਜਿੱਥੇ ਟਕਰਾਅ ’ਚ ਸ਼ਾਮਲ ਇਕ ਧਿਰ ਕੌਂਸਲ ਦੀ ਆਪਣੀ ਮੈਂਬਰਸ਼ਿਪ ਦੀ ਵਰਤੋਂ ਕਰਕੇ ਗੱਲਬਾਤ ਨੂੰ ਆਕਾਰ ਦੇਣ ਦੀ ਕੋਸ਼ਿਸ਼ ਕਰਦੀ ਹੈ। ਭਾਰਤ ਪਾਕਿਸਤਾਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦੇਵੇਗਾ।"
ਭਾਰਤ ਅਤੇ ਪਾਕਿਸਤਾਨ ਵਿਚਕਾਰ ਬੰਦ ਦਰਵਾਜ਼ੇ ਦੀ ਮੀਟਿੰਗ ਤੋਂ ਕੁਝ ਸਮਾਂ ਪਹਿਲਾਂ, ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਚਿੰਤਾ ਪ੍ਰਗਟ ਕੀਤੀ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਪੱਧਰ ਕਈ ਸਾਲਾਂ ’ਚ ਸਭ ਤੋਂ ਵੱਧ ਸੀ। ਉਨ੍ਹਾਂ ਕਿਹਾ ਸੀ, "ਮੈਨੂੰ ਇਹ ਦੇਖ ਕੇ ਦੁੱਖ ਹੋਇਆ ਹੈ ਕਿ ਸਬੰਧ ਇਸ ਸਥਿਤੀ 'ਤੇ ਪਹੁੰਚ ਗਏ ਹਨ।"
ਐਂਟੋਨੀਓ ਗੁਟੇਰੇਸ ਨੇ ਇਹ ਵੀ ਕਿਹਾ ਸੀ ਕਿ ਉਹ ਪਹਿਲਗਾਮ ’ਚ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ। ਉਨ੍ਹਾਂ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਸੀ ਕਿ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਅਸਵੀਕਾਰਨਯੋਗ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਣਾ ਚਾਹੀਦਾ ਹੈ।
'ਆਪ੍ਰੇਸ਼ਨ ਸਿੰਦੂਰ' ਪਹਿਲਗਾਮ ਹਮਲੇ 'ਚ ਮਾਰੇ ਗਏ ਲੋਕਾਂ ਲਈ ਇਨਸਾਫ਼ ਦੀ ਸ਼ੁਰੂਆਤ: RSS
NEXT STORY