ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿਚ ਇਕ ਹਿੰਦੂ ਸੱਜੇ-ਪੱਖੀ ਸੰਗਠਨ ਨੇ ਸ਼ਨੀਵਾਰ ਨੂੰ ਰੇਲਵੇ ਸਟੇਸ਼ਨ ਦੇ ਨੇੜੇ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਦੱਸਦੇ ਹੋਏ ਉਨ੍ਹਾਂ ਦੀਆਂ ਝੁੱਗੀਆਂ ਨੂੰ ਤਬਾਹ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਿੰਦੂ ਰਕਸ਼ਾ ਦਲ ਦੇ ਪ੍ਰਧਾਨ ਭੂਪੇਂਦਰ ਚੌਧਰੀ ਅਤੇ ਬਾਦਲ ਉਰਫ ਹਰੀਓਮ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਘਟਨਾ ਦੇ ਸਬੰਧ 'ਚ ਹਮਲਾਵਰ ਸਮੂਹ ਦੇ ਨੇਤਾ ਅਤੇ ਹੋਰ ਲੋਕਾਂ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਨੇ ਦਾਅਵਾ ਕੀਤਾ ਕਿ ਹਮਲਾ ਕਰਨ ਵਾਲੇ ਲੋਕ ਬੰਗਲਾਦੇਸ਼ੀ ਨਹੀਂ, ਸਗੋਂ ਸੂਬੇ ਦੇ ਵਾਸੀ ਸਨ। ਪੁਲਸ ਮੁਤਾਬਕ ਹਿੰਦੂ ਰਕਸ਼ਾ ਦਲ ਦੇ ਪ੍ਰਧਾਨ ਭੂਪੇਂਦਰ ਚੌਧਰੀ 'ਪਿੰਕੀ' ਅਤੇ ਉਨ੍ਹਾਂ ਦੇ 20 ਸਮਰਥਕਾਂ ਨੇ ਸ਼ੁੱਕਰਵਾਰ ਨੂੰ ਗੁਲਧਰ ਰੇਲਵੇ ਸਟੇਸ਼ਨ ਨੇੜੇ ਝੁੱਗੀਆਂ 'ਚ ਰਹਿਣ ਵਾਲੇ ਕੁਝ ਲੋਕਾਂ ਨੂੰ ਬੰਗਲਾਦੇਸ਼ੀ ਕਹਿ ਕੇ ਕੁੱਟਿਆ ਅਤੇ ਉਨ੍ਹਾਂ ਦੀਆਂ ਝੁੱਗੀਆਂ 'ਚ ਭੰਨਤੋੜ ਕੀਤੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 7.30 ਵਜੇ ਹੋਏ ਇਸ ਹਮਲੇ 'ਚ ਕੁਝ ਲੋਕ ਜ਼ਖਮੀ ਵੀ ਹੋ ਗਏ।
ਇਹ ਵੀ ਪੜ੍ਹੋ : ਸਹੁਰਿਆਂ ਨੇ ਨੂੰਹ 'ਤੇ ਮਿੱਟੀ ਦਾ ਤੇਲ ਪਾ ਕੇ ਜ਼ਿੰਦਾ ਸਾੜ'ਤਾ, ਵਿਆਹ ਤੋਂ ਪਿੱਛੋਂ ਹੀ ਕਰ ਰਹੇ ਸਨ ਤੰਗ
ਗਾਜ਼ੀਆਬਾਦ ਦੇ ਪੁਲਸ ਕਮਿਸ਼ਨਰ ਅਜੈ ਕੁਮਾਰ ਮਿਸ਼ਰਾ ਨੇ ਪੀਟੀਆਈ ਨੂੰ ਦੱਸਿਆ, "ਝੌਂਪੜੀਆਂ ਵਿਚ ਰਹਿਣ ਵਾਲੇ ਲੋਕ ਬੰਗਲਾਦੇਸ਼ ਦੇ ਨਹੀਂ, ਸ਼ਾਹਜਹਾਂਪੁਰ ਦੇ ਹਨ।" ਮਿਸ਼ਰਾ ਨੇ ਕਿਹਾ, ''ਪੁਲਸ ਮਾਮਲੇ 'ਚ ਹਮਲਾਵਰਾਂ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਾਗੂ ਕਰਨ 'ਤੇ ਵਿਚਾਰ ਕਰ ਰਹੀ ਹੈ। ਕਵੀ ਨਗਰ ਦੇ ਸਹਾਇਕ ਪੁਲਸ ਕਮਿਸ਼ਨਰ (ਏਸੀਪੀ) ਅਭਿਸ਼ੇਕ ਸ਼੍ਰੀਵਾਸਤਵ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਕ ਜਾਂਚ ਕੀਤੀ ਗਈ ਸੀ ਜਿਸ ਤੋਂ ਪਤਾ ਲੱਗਾ ਸੀ ਕਿ ਹਮਲੇ ਦੇ ਪੀੜਤ ਅਸਲ ਵਿਚ ਬੰਗਲਾਦੇਸ਼ੀ ਨਾਗਰਿਕ ਨਹੀਂ ਸਨ ਜਿਵੇਂ ਕਿ ਹਮਲਾਵਰਾਂ ਨੇ ਦਾਅਵਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਥਾਣਾ ਸੰਜੇ ਨਗਰ ਸੈਕਟਰ-23 'ਚ ਉਸ ਸਮੇਂ ਡਿਊਟੀ 'ਤੇ ਮੌਜੂਦ ਪੁਲਸ ਸਬ ਇੰਸਪੈਕਟਰ ਸੰਜੀਵ ਕੁਮਾਰ ਨੇ ਸਥਾਨਕ ਮਧੂਬਨ ਬਾਪੂਧਾਮ ਥਾਣੇ 'ਚ ਐੱਫ.ਆਈ.ਆਰ. ਦਰਜ ਕਰਵਾਈ। ਕੁਮਾਰ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਰੌਲਾ ਸੁਣ ਕੇ ਉਹ ਅਤੇ ਉਨ੍ਹਾਂ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਉਨ੍ਹਾਂ ਦੇਖਿਆ ਕਿ 'ਪਿੰਕੀ' ਅਤੇ ਉਸ ਦੇ ਸਮਰਥਕ ਬੰਗਲਾਦੇਸ਼ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਕੁਝ ਮੁਸਲਮਾਨਾਂ ਨੂੰ ਗਾਲ੍ਹਾਂ ਕੱਢ ਰਹੇ ਸਨ ਅਤੇ ਉਨ੍ਹਾਂ 'ਤੇ ਹਮਲਾ ਕਰ ਰਹੇ ਸਨ। ਸ਼ਿਕਾਇਤ ਮੁਤਾਬਕ ਇਸ ਗਰੁੱਪ ਨੇ ਝੁੱਗੀਆਂ ਵੀ ਢਾਹ ਦਿੱਤੀਆਂ। ਕੁਮਾਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ, “ਮੈਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਲੋਕ ਬੰਗਲਾਦੇਸ਼ ਦੇ ਨਹੀਂ ਸਨ, ਪਰ ਉਨ੍ਹਾਂ ਨੇ ਉਨ੍ਹਾਂ ਨੂੰ ਕੁੱਟਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀਆਂ ਥਾਵਾਂ ਨੂੰ ਨੁਕਸਾਨ ਵੀ ਪਹੁੰਚਾਇਆ।
ਪੁਲਸ ਨੇ ਕਿਹਾ ਕਿ ਪਿੰਕੀ ਅਤੇ 20 ਅਣਪਛਾਤੇ ਵਿਅਕਤੀਆਂ ਖਿਲਾਫ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਜ਼ਾਬਤਾ ਸੰਘਤਾ ਦੀ ਧਾਰਾ 191 (2) (ਦੰਗੇ), 115 (2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 117 (4) (ਗੰਭੀਰ ਸੱਟ ਪਹੁੰਚਾਉਣਾ), 299 (ਜਾਣ-ਬੁੱਝ ਕੇ ਅਤੇ ਖਤਰਨਾਕ ਕੰਮ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਗਲਾਦੇਸ਼ ’ਚ ਫੈਲੀ ਅਰਾਜਕਤਾ ਦਰਮਿਆਨ ਰਾਹੁਲ ’ਤੇ ਲੱਗੇ ਦੋਸ਼
NEXT STORY