ਪਿਸ਼ਾਵਰ (ਭਾਸ਼ਾ)-ਪਾਕਿਸਤਾਨੀ ਸੁਰੱਖਿਆ ਫੋਰਸਾਂ ਨੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਜੁੜੇ 17 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਕ ਜ਼ਿਲਾ ਪੁਲਸ ਅਧਿਕਾਰੀ ਸ਼ਾਹਬਾਜ਼ ਇਲਾਹੀ ਨੇ ਕਿਹਾ ਕਿ ਟੀ.ਟੀ.ਪੀ. ਨਾਲ ਸਬੰਧਤ ਮੁੱਲਾ ਨਜ਼ੀਰ ਸਮੂਹ ਦੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕਰਕ ਜ਼ਿਲੇ ’ਚ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਜਵਾਬੀ ਕਾਰਵਾਈ ’ਚ 17 ਅੱਤਵਾਦੀ ਮਾਰੇ ਗਏ। ਉਨ੍ਹਾਂ ਤੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਮੁਕਾਬਲੇ ’ਚ 3 ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ।
ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ 'ਚ 17 TTP ਅੱਤਵਾਦੀਆਂ ਨੂੰ ਕੀਤਾ ਢੇਰ
NEXT STORY