ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲੋਧਰਾਂ ਜ਼ਿਲ੍ਹੇ ਵਿਚ ਵਿਆਹ ਸਮਾਗਮ ਤੋਂ ਪਰਤ ਰਹੀ ਵੈਨ ਦੇ ਸੜਕ ਕਿਨਾਰੇ ਖੜ੍ਹੀ ਇਕ ਟਰੈਕਟਰ-ਟਰਾਲੀ ਨਾਲ ਟਕਰਾ ਜਾਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 17 ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨੀ ਨਿਊਜ਼ ਚੈਨਲ ਏ.ਆਰ.ਵਾਈ. ਨਿਊਜ਼ ਨੇ ਇਹ ਰਿਪੋਰਟ ਦਿੱਤੀ।
ਇਹ ਵੀ ਪੜ੍ਹੋ: ਕੀ ਕੈਨੇਡਾ ਦੇ PM ਜਸਟਿਨ ਟਰੂਡੋ ਛੱਡ ਦੇਣਗੇ ਸਿਆਸਤ? ਜਾਣਨ ਲਈ ਪੜ੍ਹੋ ਪੂਰੀ ਖ਼ਬਰ
ਵੇਰਵਿਆਂ ਅਨੁਸਾਰ ਇਹ ਘਟਨਾ ਪੰਜਾਬ ਦੇ ਲੋਧਰਾਂ ਜ਼ਿਲ੍ਹੇ ਦੀ ਤਹਿਸੀਲ ਦੁਨਿਆਪੁਰ ਨੇੜੇ ਵਾਪਰੀ, ਜਿੱਥੇ ਸ਼ੁਜਾਬਾਦ ਤੋਂ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਹੀ ਇੱਕ ਯਾਤਰੀ ਵੈਨ ਸੜਕ ਕਿਨਾਰੇ ਖੜ੍ਹੀ ਇੱਕ ਟਰੈਕਟਰ ਟਰਾਲੀ ਨਾਲ ਟਕਰਾ ਗਈ। ARY ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪੰਜ ਲੋਕਾਂ- ਦੋ ਔਰਤਾਂ, ਦੋ ਪੁਰਸ਼ ਅਤੇ ਇੱਕ ਬੱਚੇ ਦੀ ਹਾਦਸੇ ਵਾਲੀ ਥਾਂ 'ਤੇ ਹੀ ਮੌਤ ਹੋ ਗਈ। ਜ਼ਖ਼ਮੀ ਹੋਏ 17 ਲੋਕਾਂ 'ਚ 10 ਔਰਤਾਂ, 3 ਬੱਚੇ ਅਤੇ 4 ਪੁਰਸ਼ ਸ਼ਾਮਲ ਹਨ। ਬਚਾਅ ਅਧਿਕਾਰੀਆਂ ਨੇ ਫੌਰੀ ਤੌਰ 'ਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ 7 ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਪੁਤਿਨ ਵੱਲੋਂ ਤੋਹਫੇ 'ਚ ਦਿੱਤੀ ਲਗਜ਼ਰੀ ਕਾਰ ਲਿਮੋਜ਼ਿਨ ਦੀ ਕੀਤੀ ਸਵਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਮਰਾਨ ਖਾਨ ਦੀ ਪਾਰਟੀ ਨੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
NEXT STORY