ਗੁਰਦਾਸਪੁਰ/ਲਾਹੌਰ (ਵਿਨੋਦ) : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦੀ ਸਹਿਮਤੀ ਨਾਲ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਗੈਰ ਮੁਸਲਿਮਾਂ ਨੇ ਨਾਜਾਇਜ਼ ਕਬਜ਼ਾ ਕਰ ਰੱਖਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਪਹਿਲੀ ਵਾਰ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸਥਿਤੀ ਸਬੰਧੀ ਦੁਨੀਆ ਭਰ ਦੇ ਸਿੱਖਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਲਾਹੌਰ ਸਥਿਤ ਭਾਈ ਮਨੀ ਸਿੰਘ , ਭਾਈ ਤਾਰੂ ਸਿੰਘ ਅਤੇ ਗੁਰਦੁਆਰਾ ਖਾਸਾ ਦੇ ਸਨਮਾਨ 'ਚ ਗੁਰਦੁਆਰੇ ਬਣਾਏ ਗਏ ਸੀ। ਇਨ੍ਹਾਂ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਗੈਰ-ਮੁਸਲਿਮਾਂ ਨੇ ਗੈਰ-ਕਾਨੂੰਨੀ ਢੰਗ ਨਾਲ ਨਾਜਾਇਜ਼ ਕਬਜ਼ੇ ਕਰ ਲਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਪੁਲਸ ਸਟੇਸ਼ਨਾਂ 'ਚ ਸ਼ਿਕਾਇਤਾਂ ਵੀ ਦੇ ਰੱਖੀਆਂ ਹਨ ਪਰ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਹੋਈ, ਜੋ ਇਹ ਪ੍ਰਗਟ ਕਰਦਾ ਹੈ ਕਿ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਪ੍ਰਸ਼ਾਸਨ ਤੇ ਪੁਲਸ ਦੀ ਮਦਦ ਨਾਲ ਕੀਤੇ ਗਏ ਹਨ।
ਪਾਕਿ ’ਚ ਵਾਲਮੀਕਿ ਮੰਦਰ ਦੇ ਨਿਰਮਾਣ ਅਤੇ ਪੂਜਾ ਕਰਨ ਤੋਂ ਰੋਕਣ ’ਤੇ ਭਾਈਚਾਰੇ ’ਚ ਭਾਰੀ ਰੋਸ
NEXT STORY