ਇਸਲਾਮਾਬਾਦ (ਬਿਊਰੋ)— ਜੰਮੂ-ਕਸ਼ਮੀਰ ਵਿਚ ਧਾਰਾ 370 ਖਤਮ ਕਰਨ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਜਾਰੀ ਹੈ। ਪਾਕਿਸਤਾਨ ਵੱਲੋਂ ਭਾਰਤ ਦੇ ਇਸ ਕਦਮ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ ਤਣਾਅ 'ਚ ਵੀ ਨਹੀਂ ਰੁਕੇਗਾ ਸਗੋਂ ਜਾਰੀ ਰਹੇਗਾ।
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਨੇ ਕਰਤਾਰਪੁਰ ਕੋਰੀਡਰ 'ਤੇ ਜ਼ੀਰੋ ਲਾਈਨ 'ਤੇ ਗੁਰਦੁਆਰਾ ਸਾਹਿਬ ਤੱਕ 90 ਫੀਸਦੀ ਕੰਮ ਪੂਰਾ ਕਰ ਲਿਆ ਹੈ। ਇਸ ਦੀ ਇਸੇ ਸਾਲ ਨਵੰਬਰ ਵਿਚ ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਦਘਾਟਨ ਕੀਤੇ ਜਾਣ ਦੀ ਯੋਜਨਾ ਹੈ।
ਉੱਧਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਅਸੀਂ ਦਿੱਲੀ ਤੋਂ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾ ਰਹੇ ਹਾਂ ਅਤੇ ਭਾਰਤ ਦੇ ਹਾਈ ਕਮਿਸ਼ਨਰ ਨੂੰ ਵਾਪਸ ਭੇਜ ਰਹੇ ਹਾਂ। ਭਾਵੇਂਕਿ ਭਾਰਤ ਵੱਲੋਂ ਪਹਿਲਾਂ ਹੀ ਜੰਮੂ-ਕਸ਼ਮੀਰ ਨੂੰ ਆਪਣਾ ਅਟੁੱਟ ਅੰਗ ਦੱਸ ਕੇ ਉਸ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਆਪਣਾ ਅੰਦਰੂਨੀ ਮਾਮਲਾ ਦੱਸਦਿਆਂ ਪਾਕਿਸਤਾਨ ਦੇ ਵਿਰੋਧ ਨੂੰ ਖਾਰਿਜ ਕਰ ਚੁੱਕਾ ਹੈ।
ਪਾਕਿ ਦੇ ਕਬਜ਼ੇ ਵਾਲ ਗਿਲਗਿਤ-ਬਾਲਟੀਸਤਾਨ 'ਚ ਵਿਰੋਧ ਪ੍ਰਦਰਸ਼ਨ
NEXT STORY