ਫਤਿਹਗੜ੍ਹ ਸਾਹਿਬ (ਵਿਪਨ)— ਫਤਿਹਗੜ੍ਹ ਸਾਹਿਬ ਦੇ ਸ਼ਹਿਰ ਸਰਹਿੰਦ ਦੇ ਬਾਬਾ ਨਰਾਇਣ ਸਿੰਘ ਜੀ ਮੋਨੀ ਮੋਹਾਲੀ ਵਾਲਿਆਂ ਦੇ ਅਸਥਾਨ ਤੇ ਭਾਈ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵੱਖ-ਵੱਖ ਰਾਜਨੀਤਕ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤ ਨੇ ਹਾਜਰੀ ਲਗਵਾਈ। ਇਸ ਮੌਕੇ 'ਤੇ ਵੱਖ-ਵੱਖ ਕਥਾ ਵਾਚਕਾਂ ਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ 'ਤੇ ਵਿਸ਼ੇਸ਼ ਤੋਰ ਤੇ ਪਹੁੰਚੇ ਸਾਬਕਾ ਜੱਜ ਨਿਰਮਲ ਸਿੰਘ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਨੂੰ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਤੇ ਗੁਰੂਆਂ ਵਲੋਂ ਦਿਖਾਏ ਮਾਰਗ ਤੇ ਚਲਦੇ ਹੋਏ ਜਰੂਰਤਮੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਾਤਾ-ਪਿਤਾ ਦੀ ਸੰਭਾਲ ਚੰਗੇ ਤਰੀਕੇ ਨਾਲ ਕਰਨੀ ਚਾਹੀਦੀ ਹੈ ਤਾਂ ਸਾਨੂੰ ਬਿਰਧ ਆਸ਼ਰਮ ਬਣਾਉਣ ਦੀ ਲੋੜ ਨਾ ਪਵੇ।
ਪਾਕਿਸਤਾਨ ਸਰਕਾਰ ਸਰਧਾਲੂਆਂ ਤੋਂ ਲਈ ਜਾਣ ਵਾਲੀ ਫੀਸ ਪ੍ਰਤੀ ਫਿਰ ਤੋਂ ਵਿਚਾਰ ਕਰੇ: ਰੱਖੜਾ
NEXT STORY