ਬਨੂੜ (ਗੁਰਪਾਲ) : ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਇਕ ਤੇਜ਼ ਰਫਤਾਰ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਚਕਨਾਚੂਰ ਹੋ ਜਾਣ ਅਤੇ ਇਸ ਹਾਦਸੇ ’ਚ ਕਾਰ ਚਾਲਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਾਰ ਬਨੂੜ ਤੋਂ ਅੰਬਾਲਾ ਵੱਲ ਨੂੰ ਜਾ ਰਹੀ ਸੀ, ਜਦੋਂ ਇਹ ਕਾਰ ਕੌਮੀ ਮਾਰਗ ’ਤੇ ਸਥਿਤ ਪਿੰਡ ਬਾਸਮਾ ਦੇ ਬੱਸ ਸਟੈਂਡ ਨਜ਼ਦੀਕ ਪਹੁੰਚੀ ਤਾਂ ਕਾਰ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਕਾਰ ਦਰੱਖਤ ਨਾਲ ਟਕਰਾਅ ਗਈ।
ਇਸ ਹਾਦਸੇ ’ਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਚਾਲਕ ਜ਼ਖਮੀ ਹੋ ਗਿਆ। ਸੂਤਰਾਂ ਅਨੁਸਾਰ ਜੇਕਰ ਕਾਰ ’ਚ ਏਅਰ ਬੈਗ ਨਾ ਖੁੱਲ੍ਹਦੇ ਤਾਂ ਬਹੁਤ ਵੱਡਾ ਨੁਕਸਾਨ ਹੋ ਜਾਂਦਾ।
ਪਟਿਆਲਾ ਵਾਸੀਆਂ ਲਈ ਐਡਵਾਈਜ਼ਰੀ ਜਾਰੀ, ਘਰਾਂ 'ਚ ਰਹਿਣ ਲੋਕ, ਛੱਤਾਂ 'ਤੇ ਨਾ ਚੜ੍ਹਨ ਦੀ ਹਦਾਇਤ
NEXT STORY