ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ 'ਚ ਅੱਜ ਪੇਸ਼ੀ ਹੋਣੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ ਅਤੇ ਫਿਰ ਉਨ੍ਹਾਂ ਨੂੰ ਕਿਤੇ ਹੋਰ ਲਿਜਾਇਆ ਗਿਆ ਹੈ।
ਇਸ ਦੀ ਜਾਣਕਾਰੀ ਸਰਬਜੀਤ ਸਿੰਘ ਝਿੰਜਰ ਵਲੋਂ ਇਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਮਜੀਠੀਆ ਦੀ ਅੱਜ 14 ਦਿਨਾਂ ਦੀ ਨਿਆਇਕ ਹਿਰਾਸਤ ਖ਼ਤਮ ਹੋ ਰਹੀ ਹੈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਅੱਗ ਦੀ ਲਪੇਟ 'ਚ ਆਇਆ ਵਿਧਵਾ ਔਰਤ ਦਾ ਘਰ, ਦਿਵਿਆਂਗ ਪੁੱਤਰ ਦਾ ਮੁਸ਼ਕਿਲ ਨਾਲ ਕਰਦੀ ਹੈ ਗੁਜਾਰਾ
NEXT STORY