ਨਾਭਾ (ਜਗਨਾਰ)—ਚੋਣ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਤੇ ਅਮਲ ਕਰਦਿਆਂ ਕਮਿਸ਼ਨ ਵਲੋਂ ਸ਼ੈਲੇਂਦਰ ਸ਼ਰਮਾ ਦੀ ਅਗਵਾਈ 'ਚ ਤਾਇਨਾਤ ਸਟੈਟਿਕ ਸਰਵੀਲਾਂਸ ਟੀਮ ਵਲੋਂ ਨੇੜਲੇ ਪਿੰਡ ਘਨੁੜਕੀ ਬੱਸ ਅੱਡਾ ਵਿਖੇ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ਤੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ਤੇ ਕਾਰ ਅੰਦਰ ਛੁਪਾ ਕੇ ਰੱਖੀਆਂ 360 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਹਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਹੋਲ ਖੰਨਾ ਜਿਲਾ ਲੁਧਿਆਣਾ ਨੂੰ ਗ੍ਰਿਫਤਾਰ ਕਰ ਕੇ ਦੋਸ਼ੀ ਖਿਲਾਫ ਥਾਣਾ ਸਦਰ ਵਿਖੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਟਿਆਲਾ: 'ਆਪ' ਉਮੀਦਵਾਰ ਨੀਨਾ ਮਿੱਤਲ ਨੇ ਭਰਿਆ ਨਾਮਜ਼ਦਗੀ ਪੱਤਰ
NEXT STORY