ਬਨੂੜ (ਗੁਰਪਾਲ) : ਥਾਣਾ ਬਨੂੜ ਦੀ ਪੁਲਸ ਨੇ ਕਾਰ ’ਤੇ ਮਾਰੂ ਹਥਿਆਰ ਨਾਲ ਹਮਲਾ ਕਰਕੇ ਕਾਰ ਖੋਹਣ ਦੇ ਮਾਮਲੇ ’ਚ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਪਵਨ ਕੁਮਾਰ ਪੁੱਤਰ ਗੋਬਿੰਦ ਕੁਮਾਰ ਵਾਸੀ ਨਿਹਾਲ ਵਿਹਾਰ ਸਤਿਸੰਗ ਰੋਡ ਦਿੱਲੀ ਨੇ ਥਾਣਾ ਬਨੂੜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੇ ਦਿਨੀਂ ਉਹ ਆਪਣੇ ਦੋਸਤ ਨਾਲ ਸਵੇਰੇ ਸਾਢੇ 4 ਵਜੇ ਦੇ ਕਰੀਬ ਤੇਪਲਾ ਤੋਂ ਬਨੂੜ ਵੱਲ ਨੂੰ ਆ ਰਿਹਾ ਸੀ। ਜਦੋਂ ਉਹ ਕੌਮੀ ਮਾਰਗ ’ਤੇ ਸਥਿਤ ਜੰਨਤ ਢਾਬੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਉਸ ਦੀ ਕਾਰ ’ਤੇ ਕੋਈ ਮਾਰੂ ਹਥਿਆਰ ਨਾਲ ਹਮਲਾ ਕੀਤਾ। ਇਸ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜਦੋਂ ਉਨ੍ਹਾਂ ਨੇ ਕਾਰ ਰੋਕੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਕੁੱਟਮਾਰ ਤੋਂ ਡਰਦੇ ਉਹ ਗੱਡੀ ਛੱਡ ਕੇ ਭੱਜ ਗਏ ਅਤੇ ਕਥਿਤ ਦੋਸ਼ੀ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਥਾਣਾ ਮੁਖੀ ਨੇ ਦੱਸਿਆ ਕਿ ਕਾਰ ’ਚ ਮੋਬਾਈਲ ਅਤੇ ਲੈਪਟਾਪ ਵੀ ਪਿਆ ਸੀ। ਇਹ ਮਾਮਲਾ ਧਿਆਨ ’ਚ ਆਉਣ ਤੋਂ ਬਾਅਦ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰਪਾਲ ਨੇ ਪੁਲਸ ਪਾਰਟੀ ਸਮੇਤ ਇਸ ਮਾਮਲੇ ਨੂੰ ਟਰੇਸ ਕਰਨ ਲਈ ਲੱਗੇ ਤਾਂ ਉਨ੍ਹਾਂ ਨੇ ਬੀਤੀ ਰਾਤ ਕਾਰ ਚੋਰੀ ਹੋਣ ਵਾਲੇ 3 ਨੌਜਵਾਨਾਂ ਨੂੰ ਕਾਬੂ ਕੀਤਾ, ਜਿਨਾਂ ਦੀ ਪਛਾਣ ਜਸ਼ਨਦੀਪ ਸਿੰਘ ਪੁੱਤਰ ਗੁਰਪ੍ਰੀਤਮ ਸਿੰਘ ਵਾਸੀ ਪਿੰਡ ਝੁੰਗੀਆਂ ਖਰੜ, ਜਸਦੀਪ ਸਿੰਘ ਪੁੱਤਰ ਮਨਦੀਪ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਐੱਨ. ਆਰ. ਆਈ. ਕਾਲੋਨੀ ਰੰਧਾਵਾ ਰੋਡ ਖਰੜ ਵਜੋਂ ਹੋਈ।
ਜਿਸਮ ਫਰੋਸ਼ੀ ਦੇ ਅੱਡੇ ਦਾ ਪਰਦਾਫਾਸ, 4 ਔਰਤਾ ਤੇ 1 ਵਿਅਕਤੀ ਕਾਬੂ
NEXT STORY