ਪਟਿਆਲਾ (ਬਲਜਿੰਦਰ) : ਥਾਣਾ ਪਸਿਆਣਾ ਦੀ ਪੁਲਸ ਨੇ ਐੱਸ. ਐੱਚ. ਓ. ਇੰਸ. ਕਰਨਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 1 ਕਿੱਲੋ 885 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਕੁਲਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਦਿਲਾਵਰ ਥਾਣਾ ਪਸਿਆਣਾ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਬਲਜੀਤ ਰਾਮ ਪੁਲਸ ਪਾਰਟੀ ਸਮੇਤ ਪਿੰਡ ਦਿਲਾਵਰਪੁਰ ਵਿਖੇ ਮੌਜੂਦ ਸੀ, ਜਿੱਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 1 ਕਿੱਲੋ 885 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਦੀ ਮੌਤ
NEXT STORY