ਬਨੂੜ (ਗੁਰਪਾਲ) : ਥਾਣਾ ਬਨੂੜ ਅਧੀਨ ਪੈਂਦੇ ਪਿੰਡ ਫਤਿਹਪੁਰ ਗੜ੍ਹੀ ਦੇ ਘਰੋਂ ਅਚਾਨਕ ਲਾਪਤਾ ਹੋਏ 19 ਸਾਲਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ’ਚੋਂ ਮਿਲਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇ ਹਲਕਾ ਰਾਜਪੁਰਾ ਦੇ ਬਸਪਾ ਦੇ ਪ੍ਰਧਾਨ ਬ੍ਰਿਜ ਲਾਲ ਸਿੰਘ ਜਾਸਲਾ ਸਾਬਕਾ ਸਰਪੰਚ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਨੇ ਪਿਛਲੇ ਮਹੀਨੇ 12ਵੀਂ ਜਮਾਤ ਦੇ ਪੇਪਰ ਦਿੱਤੇ ਸਨ। ਜਸ਼ਨਪ੍ਰੀਤ ਪੇਪਰਾਂ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਹ ਕਹਿੰਦਾ ਸੀ ਕਿ ਉਹ ਪੇਪਰਾਂ ’ਚੋਂ ਪਾਸ ਹੋ ਜਾਵੇਗਾ ਕਿ ਨਹੀਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਚੁੱਕਣ ਜਾ ਰਹੀ ਅਹਿਮ ਕਦਮ, ਵੱਡੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ
ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਹੁਤ ਸਮਝਾਇਆ ਅਤੇ ਉਸ ਦਾ ਇਲਾਜ ਵੀ ਕਰਵਾਇਆ ਗਿਆ ਪਰ 12 ਮਈ ਨੂੰ ਅਚਾਨਕ ਘਰੋਂ ਗ਼ਾਇਬ ਹੋ ਗਿਆ। ਉਸ ਦੇ ਬਾਅਦ ਜਸ਼ਨਪ੍ਰੀਤ ਸਿੰਘ ਨੂੰ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਲੱਭਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਮੋਟਰਸਾਈਕਲ ਥਾਣਾ ਗੰਡਿਆਂ ਖੇੜੀ ਅਧੀਨ ਪੈਂਦੇ ਪਿੰਡ ਖਾਨਪੁਰ ਰੈਲੂ ਨੇੜਿਓਂ ਲੰਘ ਰਹੀ ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਨੇੜਿਓਂ ਮਿਲਿਆ। ਬਸਪਾ ਆਗੂ ਬ੍ਰਿਜ ਲਾਲ ਸਿੰਘ ਜਾਸਲਾ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਦਾ ਨਹਿਰ ’ਚ ਡਿੱਗਣ ਦਾ ਖਦਸ਼ਾ ਹੋਇਆ। ਜਦੋਂ ਉਹ ਬੀਤੇ ਦਿਨੀਂ ਜਸ਼ਨਪ੍ਰੀਤ ਸਿੰਘ ਨੂੰ ਲੱਭਣ ਲਈ ਜਾ ਰਹੇ ਸਨ ਤਾਂ ਉਸ ਦੀ ਲਾਸ਼ ਪਿੰਡ ਖਾਨਪੁਰ ਰੈਲੂ ਨੇੜੇ ਨਰਵਾਣਾ ਨਹਿਰ ’ਚ ਤਰਦੀ ਹੋਈ ਮਿਲੀ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਜਾਂਚ ਅਧਿਕਾਰੀ ਏ. ਐੱਸ. ਆਈ. ਰਾਮ ਕਿਸ਼ਨ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਰਾਜਪੁਰਾ ਦੇ ਏ. ਪੀ. ਜੈਨ ਹਸਪਤਾਲ ਵਿਖੇ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੇਅਦਬੀ ਦੀ ਇਕ ਹੋਰ ਘਟਨਾ ਆਈ ਸਾਹਮਣੇ, ਨੌਜਵਾਨ ਨੰਗੇ ਸਿਰ ਜੁੱਤੀ ਸਣੇ ਗੁਰਦੁਆਰਾ ਸਾਹਿਬ ’ਚ ਹੋਇਆ ਦਾਖਲ
NEXT STORY