ਪਟਿਆਲਾ(ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਜਿੱਥੇ ਹਰ ਸਿਆਸੀ ਪਾਰਟੀ ਅਤੇ ਪਾਰਟੀਆਂ ਦੇ ਵਰਕਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ ਉਥੇ ਹੀ ਕਾਂਗਰਸ ਦੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਚੋਣ ਮੈਦਾਨ 'ਚੋਂ ਗ਼ਾਇਬ ਹਨ। ਪ੍ਰਨੀਤ ਕੌਰ ਅੱਗੇ ਵੱਡੀ ਚੁਣੌਤੀ ਇਹ ਹੈ ਕਿ ਉਨ੍ਹਾਂ ਨੂੰ ਦੋ ਪਾਰਟੀਆਂ ਵਿੱਚੋਂ ਇਕ ਚੁਣਨੀ ਪਵੇਗੀ।ਇਕ ਪਾਸੇ ਕਾਂਗਰਸ ਪਾਰਟੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ'। ਸ਼ਾਇਦ ਇਸੇ ਦੁਚਿੱਤੀ ਕਾਰਨ ਪ੍ਰਨੀਤ ਕੌਰ ਨਾ ਤਾਂ ਕਾਂਗਰਸ ਲਈ ਚੋਣ ਪ੍ਰਚਾਰ ਕਰ ਰਹੀ ਹੈ ਅਤੇ ਨਾ ਹੀ ਪੰਜਾਬ ਲੋਕ ਕਾਂਗਰਸ ਲਈ।
ਇਹ ਵੀ ਪੜ੍ਹੋ : CM ਚਿਹਰੇ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ-ਲੜਾਈ ਦੇ ਮੈਦਾਨ 'ਚ ਘੋੜੇ ਨਹੀਂ ਬਦਲੇ ਜਾਂਦੇ
ਸੂਤਰਾਂ ਅਨੁਸਾਰ ਪ੍ਰਨੀਤ ਕੌਰ ਬਜਟ ਸੈਸ਼ਨ ਦਾ ਪਹਿਲਾ ਅੱਧ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ। ਪ੍ਰਨੀਤ ਕੌਰ ਚਾਹੁੰਦੀ ਹੈ ਕਿ ਕਾਂਗਰਸ ਪਾਰਟੀ ਉਸ ਖ਼ਿਲਾਫ਼ ਕਾਰਵਾਈ ਕਰੇ ਕਿਉਂਕਿ ਪਾਰਟੀ ਤੋਂ ਉਸ ਦੀ ਮੁਅੱਤਲੀ ਨਾਲ ਪ੍ਰਨੀਤ ਕੌਰ ਦੀ ਲੋਕ ਸਭਾ ਮੈਂਬਰਸ਼ਿਪ ਬਚ ਜਾਵੇਗੀ ਪਰ ਪਾਰਟੀ ਅਜਿਹਾ ਨਹੀਂ ਕਰਨਾ ਚਾਹੁੰਦੀ। ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਸੀ ਪਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਸੀ। ਦੂਜੇ ਪਾਸੇ ਕਾਂਗਰਸ ਦੇ ਇੱਕ ਆਗੂ ਨੇ ਕਿਹਾ ਹੈ ਪਾਰਟੀ ਇੰਤਜ਼ਾਰ ਕਰ ਰਹੀ ਹੈ ਕਿ ਪ੍ਰਨੀਤ ਕੌਰ ਆਪਣੇ ਤੌਰ 'ਤੇ ਪਾਰਟੀ ਛੱਡ ਦੇਵੇ ਤਾਂ ਜੋ ਉਨ੍ਹਾਂ ਦੇ ਅਸਤੀਫ਼ੇ ਨਾਲ ਲੋਕ ਸਭਾ ਦੀ ਮੈਂਬਰਸ਼ਿਪ ਵੀ ਖ਼ਤਮ ਹੋ ਜਾਵੇ ।
ਇਹ ਵੀ ਪੜ੍ਹੋ : ਬਸੰਤ ਪੰਚਮੀ ਮੌਕੇ ਗੁਰੂ ਕਾ ਲਾਹੌਰ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਪਟਿਆਲਾ ਜ਼ਿਲ੍ਹੇ ਦੀਆਂ ਪਟਿਆਲਾ, ਪਟਿਆਲਾ ਦਿਹਾਤੀ ਅਤੇ ਸਮਾਣਾ ਸੀਟਾਂ 'ਤੇ ਚੋਣ ਲੜ ਰਹੀ ਹੈ ਅਤੇ ਇਸ ਦੀ ਗਠਜੋੜ ਪਾਰਟੀ ਭਾਰਤੀ ਜਨਤਾ ਪਾਰਟੀ ਨੇ ਬਾਕੀ ਸੀਟਾਂ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਆਪਣੀ ਰਵਾਇਤੀ ਪਟਿਆਲਾ ਸ਼ਹਿਰੀ ਸੀਟ ਤੋਂ ਚੋਣ ਲੜ ਰਹੇ ਹਨ, ਜਦਕਿ ਮੇਅਰ ਸੰਜੀਵ ਸ਼ਰਮਾ ਪਟਿਆਲਾ ਦਿਹਾਤੀ ਤੋਂ ਚੋਣ ਲੜ ਰਹੇ ਹਨ।ਪਿਛਲੀਆਂ ਚੋਣਾਂ ਵਿੱਚ ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਵਿੱਚ ਚੋਣ ਪ੍ਰਚਾਰ ਦੀ ਅਗਵਾਈ ਕੀਤੀ ਸੀ ਪਰ ਇਸ ਵਾਰ ਉਹ ਚੋਣਾਂ ਦੌਰਾਨ ਚੋਣ ਮੈਦਾਨ ਵਿੱਚੋਂ ਗ਼ਾਇਬ ਹਨ।
ਇਹ ਵੀ ਪੜ੍ਹੋ : ਪਾਰਟੀ ਦਾ ਹੁਕਮ ਸਭ ਤੋਂ ਅਹਿਮ, ਉਮਰ ਨਾਲੋਂ ਪਾਰਟੀ ਦੇ ਹਿੱਤ ਪਿਆਰੇ: ਪ੍ਰਕਾਸ਼ ਸਿੰਘ ਬਾਦਲ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਨਾਭਾ ’ਚ ਕਾਂਗਰਸ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੋਗੀ ਟਿਵਾਣਾ ਨੇ ਫੜਿਆ ‘ਆਪ’ ਦਾ ਪੱਲਾ
NEXT STORY