Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:55:38 PM

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਕਿਸਾਨਾਂ ਲਈ ਵੱਡੀ ਰਾਹਤ, CM ਮਾਨ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

PATIALA News Punjabi(ਪਟਿਆਲਾ)

ਕਿਸਾਨਾਂ ਲਈ ਵੱਡੀ ਰਾਹਤ, CM ਮਾਨ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

  • Updated: 31 Mar, 2023 10:41 PM
Patiala
farmers  cm mann announces 25 percent  compensation crop damage
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਸਿੰਘ ਜੋਸਨ) : ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿਚ 25 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾਂ ਸਮੇਤ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ। ਪਿੰਡ ਜਾਹਲਾਂ ਵਿਖੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਤੇ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਆਪਣੇ ਖੇਤਾਂ ਦੇ ਦੌਰੇ ਸਮੇਂ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ’ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ’ਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ’ਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ’ਤੇ ਹਾੜ੍ਹੀ ਦੀਆਂ ਫਸਲਾਂ ਵਾਢੀ ਲਈ ਲੱਗਭਗ ਤਿਆਰ ਸਨ।
ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਅਜਿਹੇ ਮਾਮਲਿਆਂ ’ਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲੱਗਭਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ’ਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਗਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲੱਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ’ਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੀਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ’ਚ ਕਈ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ’ਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ’ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ’ਚ ਵਾਧਾ ਹੋ ਸਕੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਹਾਲ ਹੀ ਵਿਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਵਰੁਣ ਸ਼ਰਮਾ ਸਮੇਤ ਵੱਡੀ ਗਿਣਤੀ ਕਿਸਾਨ ਤੇ ਹੋਰ ਪਤਵੰਤੇ ਮੌਜੂਦ ਸਨ।

  • Farmers
  • Chief Minister Bhagwant Mann
  • Crops
  • Losses
  • Compensation
  • 25 Percent Increase
  • ਕਿਸਾਨ
  • ਮੁੱਖ ਮੰਤਰੀ ਭਗਵੰਤ ਮਾਨ
  • ਫ਼ਸਲ
  • ਨੁਕਸਾਨ
  • ਮੁਆਵਜ਼ਾ
  • 25 ਫ਼ੀਸਦੀ ਵਾਧਾ

ਡਾ. ਰਾਜਨ ਸਿੰਗਲਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਮੁੜ ਬਣੇ ਪ੍ਰਧਾਨ

NEXT STORY

Stories You May Like

  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • accident in sirhind
      ਪੰਜਾਬ ਤੋਂ ਹਰਿਦੁਆਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ! 2 ਦੀ ਮੌਤ,...
    • patiala girls missing
      ਪਟਿਆਲਾ ਦੇ ਸਕੂਲ 'ਚੋਂ ਗਾਇਬ ਹੋਈਆਂ 3 ਕੁੜੀਆਂ!
    • youth akali dal akali president
      ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
    • independence day patiala accident sealing
      ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ ਹਾਦਸਾ
    • pet dogs new orders dog registration
      ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ ਹੋਇਆ ਨੋਟਿਸ, ਪੜ੍ਹ ਲਵੋ ਕੀ ਹਨ...
    • fatehgarh sahib  independence day
      ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ ਝੰਡਾ, ਬੋਲੇ ਅਸੀਂ ਸ਼ਹੀਦਾਂ ਦੇ...
    • stray dogs mauled a 70 year old man
      ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ ਨੋਚਿਆ! ਤੜਫ਼-ਤੜਫ਼ ਕੇ ਨਿਕਲੀ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • chip meters electricity consumers
      ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +