ਸਮਾਣਾ (ਦਰਦ, ਅਸ਼ੋਕ) : ਲੜਕੀ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਆਪਣੀ ਹਿਰਾਸਤ ’ਚ ਲੁਕਾ ਕੇ ਰੱਖਣ ਦੇ ਇਕ ਮਾਮਲੇ ’ਚ ਸਿਟੀ ਪੁਲਸ ਨੇ ਅਣ-ਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰ ਏ.ਐੱਸ.ਆਈ ਰਾਜਵੀਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 19 ਜਨਵਰੀ ਦੀ ਸਵੇਰ ਉਸ ਦੀ ਲੜਕੀ ਦੁੱਧ ਲੈਣ ਲਈ ਘਰ ਤੋਂ ਗਈ ਸੀ ਪਰ ਵਾਪਸ ਨਹੀਂ ਆਈ। ਤਲਾਸ਼ ਦੇ ਬਾਵਜੂਦ ਵੀ ਨਹੀਂ ਮਿਲੀ। ਪਿਤਾ ਵੱਲੋਂ ਲੜਕੀ ਨੂੰ ਅਣ-ਪਛਾਤੇ ਵਿਅਕਤੀਆਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਆਪਣੀ ਹਿਰਾਸਤ ’ਚ ਛੁਪਾ ਕੇ ਰੱਖਣ ਦਾ ਸ਼ੱਕ ਜਿਤਾਉਣ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਲਈ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ
ਪਟਿਆਲਾ ’ਚ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ ਕੀਤਾ ਐਨਕਾਊਂਟਰ
NEXT STORY