ਨਾਭਾ (ਪੁਰੀ) : ਥਾਣਾ ਸਦਰ ਪੁਲਸ ਨਾਭਾ ਨੇ ਇਕ ਜਿੰਮ ਮਾਲਕ ਨੂੰ ਨਸ਼ੀਲੀਆਂ ਗੋਲੀਆਂ ਤੇ ਹੋਰ ਸਮਾਨ ਸਮੇਤ ਕਾਬੂ ਕੀਤਾ ਹੈ। ਡੀ. ਐੱਸ. ਪੀ. ਦਵਿੰਦਰ ਅੱਤਰੀ ਤੇ ਸਦਰ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਕ ਨੌਜਵਾਨ ਹਨੀਸ਼ ਵਰਮਾ ਪੰਨੂੰ ਨਸ਼ੀਲੀਆਂ ਗੋਲੀਆਂ ਕਾਰ ਅਤੇ ਹੋਰ ਨਸ਼ੀਲੇ ਪਦਾਰਥਾਂ ਅਤੇ 7 ਲੱਖ ਰੁਪਏ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀ. ਐੱਸ. ਪੀ. ਨਾਭਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣਾ ਸਦਰ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ 7 ਲੱਖ ਡਰੱਗ ਮਨੀ, 4200 ਨਸ਼ੀਲੀਆਂ ਗੋਲੀਆਂ, 100 ਗਰਾਮ ਹੈਰੋਇਨ ਸਮੇਤ ਨਾਭਾ ਸਦਰ ਪੁਲਸ ਨੇ ਜਿੰਮ ਮਾਲਕ ਹਨੀਸ਼ ਵਰਮਾ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ. ਐਸ. ਪੀ. ਨੇ ਇਹ ਵੀ ਦੱਸਿਆ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਜਿੰਮ ਮਾਲਕ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।
ਪ੍ਰੇਮ ਸੰਬੰਧਾਂ ’ਚ ਅੰਨ੍ਹੀ ਹੋਈ ਪਤਨੀ ਨੇ ਹੱਥੀਂ ਉਜਾੜਿਆ ਘਰ, ਆਸ਼ਕ ਨਾਲ ਮਿਲ ਪਤੀ ਦਾ ਕੀਤਾ ਕਤਲ
NEXT STORY