ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਬਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ’ਤੇ ਬਸ ਡਰਾਈਵਰ ਖ਼ਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮ ਬਸ ਡਰਾਈਵਰ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਭੁੱਲਰਹੇੜੀ ਵਜੋ ਹੋਈ ਹੈ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਜੰਗ ਸਿੰਘ ਵਾਸੀ ਜੀਵਨ ਨਗਰ ਹਰੇੜੀ ਰੋੜ ਸੰਗਰੂਰ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਮੇਰਾ ਲੜਕਾ ਜਸਵਿੰਦਰ ਸਿੰਘ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਟਿਆਲਾ ਰੋਡ ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਜਾ ਰਿਹਾ ਸੀ।
ਇਸ ਦੌਰਾਨ ਸਾਹਮਣੇ ਤੋਂ ਆ ਰਹੀ ਬਸ ਜੋ ਤੇਜ਼ ਰਫਤਾਰ ਸੀ, ਨੇ ਲਾਪ੍ਰਵਾਹੀ ਨਾਲ ਬਸ ਨੂੰ ਕੱਟ ਮਾਰਿਆ, ਦੌਰਾਨ ਬੱਸ ਦੀ ਫੇਟ ਲੱਗਣ ਕਾਰਣ ਜਸਵਿੰਦਰ ਸਿੰਘ ਦੀ ਇਸ ਹਾਦਸੇ ਵਿਚ ਮੌਕੇ 'ਤੇ ਮੌਤ ਹੋ ਗਈ ਜਦਕਿ ਦੂਸਰੇ ਵਿਅਕਤੀ ਦੇ ਕਾਫੀ ਸੱਟਾਂ ਲੱਗੀਆਂ। ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਪੁਲਸ ਨੇ ਬਸ ਡਰਾਈਵਰ ਖ਼ਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪਰਾਲੀ ਦੀਆਂ ਗੱਠਾਂ ਦੇ ਡੰਪ ਨੂੰ ਲਗਾਈ ਅੱਗ, ਲੱਖਾਂ ਰੁਪਏ ਦਾ ਨੁਕਸਾਨ
NEXT STORY