ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਤਲਾਸ਼ੀ ਦੌਰਾਨ 4 ਹਵਾਲਾਤੀਆਂ ਤੋਂ ਮੋਬਾਇਲ ਬਰਾਮਦ ਹੋਇਆ ਹੈ। ਹਵਾਲਾਤੀਆਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਘੇਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹਵਾਲਾਤੀ ਗੁਰਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਬਲਾੜੀ ਕਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਬਲਜੀਤ ਸਿੰਘ ਪੁੱਤਰ ਨਾਗਰ ਸਿੰਘ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸੁਖਜੀਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਬਿਨਾਂ ਹੇੜੀ ਥਾਣਾ ਸਦਰ ਨਾਭਾ ਵਜੋਂ ਹੋਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਲਾਬ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਜੇਲ੍ਹ ਦੀ ਸੈੱਲ ਬਲਾਕ ਨੰਬਰ 2 ਦੀ ਚੱਕੀ ਨੰਬਰ 9 ਦੀ ਤਲਾਸ਼ੀ ਕਰਨ 'ਤੇ ਪਾਣੀ ਵਾਲੀ ਨਿਕਾਸੀ ਪਾਈਪ ਵਿਚੋਂ ਇਕ ਮੋਬਾਇਲ ਬਿਨਾਂ ਬੈਟਰੀ ਬਿਨਾਂ ਸਿਮ ਦੇ ਬਰਾਮਦ ਹੋਇਆ।
ਇਸ ਮੋਬਾਇਲ ਸਬੰਧੀ ਪੁੱਛਣ 'ਤੇ ਕਿਸੇ ਨੇ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਇਥੋਂ ਸਾਫ ਜ਼ਾਹਿਰ ਹੈ ਕਿ ਇਸ ਮੋਬਾਇਲ ਨੂੰ ਚਾਰੇ ਦੋਸ਼ੀ ਚਲਾਉਂਦੇ ਸਨ। ਥਾਣਾ ਸਦਰ ਪੁਲਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ ਧਾਰਾ 52 ਪ੍ਰੀਜਨ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
MLA ਹਰਮੀਤ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
NEXT STORY