ਫਤਿਹਗੜ੍ਹ ਸਾਹਿਬ (ਵਿਪਨ)—ਛੋਟੇ ਸ਼ਾਹਿਬਜ਼ਾਦੇ ਧੰਨ ਧੰਨ ਬਾਬਾ ਜੋਰਾਵਾਰ ਸਿੰਘ ਧੰਨ ਧੰਨ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 26 ਤੋਂ 28 ਦਸੰਬਰ ਨੂੰ 3 ਦਿਨ ਸ਼ਰਾਬ ਦੇ ਠੇਕੇ ਅਤੇ ਬੀਅਰ ਬਾਰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਏ.ਈ.ਟੀ.ਸੀ. ਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਹਾਦਤ ਦੇ ਤਿੰਨੋਂ ਦਿਨ ਗੁਰਦੁਆਦਾ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੱਕ ਦੇ ਤਿੰਨ ਕਿਲੋਮੀਟਰ ਦੇ ਏਰੀਏ 'ਚ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਠੇਕੇਦਾਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਐਕਸਾਈਜ਼ ਇੰਸਪੈਕਟਰ ਦੀ ਡਿਊਟੀ ਲਗਾ ਦਿੱਤੀ ਗਈ ਹੈ ਕਿ ਬੀਅਰ ਬਾਰ ਰੈਸਟੋਰੈਂਟ 'ਚ ਵੀ ਸ਼ਰਾਬ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਸ਼ਰਾਬ ਦੇ ਠੇਕੇ ਖੋਲ੍ਹੇਗਾ ਜਾਂ ਫਿਰ ਬੀਅਰ ਬਾਰ 'ਚ ਸ਼ਰਾਬ ਵੇਚੇਗਾ ਉਸ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਬਿਆਸ ਜਬਰ-ਜ਼ਨਾਹ ਮਾਮਲਾ : ਚੀਮਾ ਦਾ ਕੈਪਟਨ 'ਤੇ ਫੁੱਟਿਆ ਗੁੱਸਾ
NEXT STORY