ਫਤਿਹਗੜ੍ਹ ਸਾਹਿਬ (ਬਖਸ਼ੀ, ਜਗਦੇਵ)- ਦਿਨੋ-ਦਿਨ ਵਧ ਰਿਹਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀਡ਼੍ਹੀ ਨੂੰ ਹਰਿਆ-ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਡੀ ਗੋਬਿੰਦਗਡ਼੍ਹ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗਡ਼੍ਹ ਦੇ ਕਾਰਜਸਾਧਕ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਗੋਬਿੰਦਗਡ਼੍ਹ ਵਿਖੇ ਬਿਨਾਂ ਕਨੋਪੀ ਤੋਂ ਜਨਰੇਟਰ ਚਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਾਰਜਸਾਧਕ ਅਫਸਰ ਨੂੰ ਇਹ ਵੀ ਕਿਹਾ ਕਿ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੇ ਉਦਯੋਗਾਂ ਨੂੰ ਖੁੱਲ੍ਹੇ ਸਥਾਨਾਂ ਵਿਚ ਤਬਦੀਲ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਸ਼ਹਿਰ ਦਾ ਵਾਤਾਵਰਣ ਪ੍ਰਦੂਸ਼ਣ ਮੁਕਤ ਹੋ ਸਕੇ।
ਸ. ਢਿੱਲੋਂ ਨੇ ਕਾਰਜਸਾਧਕ ਅਫਸਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਬਾਇਓ ਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਨੂੰ ਯਕੀਨੀ ਬਣਾਉਣ ਵਾਸਤੇ ਮੰਡੀ ਗੋਬਿੰਦਗਡ਼੍ਹ ਵਿਖੇ ਸਥਿਤ ਹਸਪਤਾਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਾਰਜਸਾਧਕ ਅਫਸਰ ਨੂੰ ਇਹ ਵੀ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਘਰਾਂ ’ਚ ਬਣਾਏ ਪ੍ਰੋਜੈਕਟਾਂ ਨੂੰ ਚਾਲੂ ਹਾਲਤ ਵਿਚ ਰੱਖਣਾ ਯਕੀਨੀ ਬਣਾਇਆ ਜਾਵੇ ਤੇ ਜੇਕਰ ਬਰਸਾਤੀ ਪਾਣੀ ਰੀਚਾਰਜ ਕਰਨ ਵਾਲੇ ਪ੍ਰੋਜੈਕਟ ਰੁਕੇ ਹੋਏ ਹੋਣ ਤਾਂ ਉਨ੍ਹਾਂ ਦੀ ਸਫਾਈ ਕਰਵਾ ਕੇ ਉਨ੍ਹਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਫਤਿਹਗਡ਼੍ਹ ਸਾਹਿਬ, ਬੱਸੀ ਪਠਾਣਾਂ, ਅਮਲੋਹ ਤੇ ਖਮਾਣੋਂ ਦੀਆਂ ਨਗਰ ਕੌਂਸਲਾਂ ਵਿਚ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਸੀਵਰੇਜ ਬੋਰਡ ਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਗਰ ਕੌਂਸਲ ਮੰਡੀ ਗੋਬਿੰਦਗਡ਼੍ਹ ਵਿਖੇ ਬਣੇ ਐੱਸ. ਟੀ. ਪੀ. ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਵੀ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੰਡੀ ਗੋਬਿੰਦਗਡ਼੍ਹ ਵਿਚ ਪੈਂਦੇ ਅਜਨਾਲੀ, ਅੰਬੇ ਮਾਜਰਾ, ਇਕਬਾਲ ਨਗਰ ਤੇ ਕੱਚਾ ਦਲੀਪ ਸਿੰਘ ਨਗਰ ਨੂੰ ਐੱਸ. ਟੀ. ਪੀ. ਨਾਲ ਜੋਡ਼ਨ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ। ਮੀਟਿੰਗ ਵਿਚ ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ, ਡੀ. ਐੱਸ. ਪੀ. ਸੁਖਦੀਪ ਸਿੰਘ ਵਿਰਕ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਵਿਜੇ ਕੁਮਾਰ, ਕਾਰਜਸਾਧਕ ਅਫਸਰ ਮੰਡੀ ਗੋਬਿੰਦਗਡ਼੍ਹ ਚਰਨਜੀਤ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਮਾਨ ਮੋਹਿੰਦਰ ਸਿੰਘ, ਖੇਤੀਬਾਡ਼ੀ ਵਿਭਾਗ ਦੇ ਬਲਾਕ ਅਫਸਰ ਤਾਰਾ ਸਿੰਘ ਤੇ ਜਤਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐੱਸ. ਡੀ. ਓ. ਸ਼੍ਰੀ ਐੱਮ. ਕੇ. ਗਰਗ ਤੇ ਸੀਵਰੇਜ ਬੋਰਡ ਦੇ ਐੱਸ. ਡੀ. ਓ. ਦੀਪਕ ਕੁਮਾਰ ਆਦਿ ਹਾਜ਼ਰ ਸਨ।
ਗੁਰਪਾਲ ਕੌਰ ਦੀਅਾਂ ਦਾਨ ਕੀਤੀਆਂ ਅੱਖਾਂ 2 ਵਿਅਕਤੀਆਂ ਨੂੰ ਦੇਣਗੀਅਾਂ ਰੌਸ਼ਨੀ
NEXT STORY