ਫਤਿਹਗੜ੍ਹ ਸਾਹਿਬ (ਜਗਦੇਵ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਟੇਲੈਂਟ ਹੰਟ-2018 ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਡਾ. ਪ੍ਰਿਤਪਾਲ ਸਿੰਘ, ਰਜਿਸਟਰਾਰ ਵੱਲੋਂ ਕੀਤੀ ਗਈ, ਜਿਸ ’ਚ 100 ਤੋਂ ਵੱਧ ਵਿਦਿਆਰਥੀਆਂ ਨੇ 17 ਅਲੱਗ-ਅਲੱਗ ਮੁਕਾਬਲਿਆਂ ’ਚ ਭਾਗ ਲਿਆ। ਡਾ. ਸਰਪ੍ਰੀਤ ਸਿੰਘ, ਡੀਨ ਵਿਦਿਆਰਥੀ ਭਲਾਈ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਉਪਰਾਲਾ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਸਾਹਮਣੇ ਲਿਆਉਣ ਵਾਸਤੇ ਸੀ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਵੱਲੋਂ ਵੱਧ ਚਡ਼੍ਹ ਕੇ ਹਿੱਸਾ ਲਿਆ ਗਿਆ।
ਸ੍ਰੋਮਣੀ ਸ਼ਹੀਦ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾਡ਼ਾ 16 ਨੂੰ ਮਨਾਇਆ ਜਾਵੇਗਾ : ਸਹੋਤਾ
NEXT STORY