ਸਮਾਣਾ (ਦਰਦ, ਅਸ਼ੋਕ) : ਸ਼ਨੀਵਾਰ ਸ਼ਾਮ ਨੂੰ ਨਵੀਂ ਸਰਾਪੱਤੀ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਰਾਮ ਰਤਨ (40) ਪੁੱਤਰ ਮੇਲਾ ਰਾਮ, ਜੋ ਕਿ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ ਅਤੇ ਕਰੀਬ ਦੋ ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੇ ਘਰ ਵਿਚ ਛੱਤ ’ਤੇ ਲੱਗੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਪੁਲਸ ਨੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਪੋਸਮਟਰਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ।
ਮਾਂ ਦੀਆਂ ਅੰਤਿਮ ਰਸਮਾਂ ਨਿਭਾਉਂਦਿਆਂ ਭਾਵੁਕ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਦੇਖੋ ਵੀਡੀਓ
NEXT STORY