ਪਟਿਆਲਾ (ਬਲਜਿੰਦਰ) : ਪਟਿਆਲਾ ਸੰਗਰੂਰ ਰੋਡ ’ਤੇ ਪਿਸਟਲ ਦੀ ਨੋਕ ’ਤੇ ਅਗਵਾ ਕਰਕੇ ਦੋ ਵਿਅਕਤੀਆਂ ਵੱਲੋਂ ਐਪਲ ਦਾ ਫੋਨ ਖੋਹ ਕੇ ਫਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਪੀੜਤ ਹਰਮਨ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਸਵਾਜਪੁਰ ਪੁਰਾਣਾ ਪਸਿਆਣਾ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ 304 351(2),3(5) ਬੀ.ਐੱਨ.ਐੱਸ .ਅਤੇ ਆਰਮਜ਼ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਹਰਮਨ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਗੱਡੀ ਵਿਚ ਸਵਾਰ ਹੋ ਕੇ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ।
ਇਸ ਦੌਰਾਨ ਸੰਗਰੂਰ ਹਾਈਵੇ 'ਤੇ ਪਿੰਡ ਜਾਹਲਾਂ ਦੇ ਕੋਲ ਗੱਡੀ ਰੋਕ ਕੇ ਆਪਣੇ ਦੋਸਤਾਂ ਦੀ ਉਡੀਕ ਕਰ ਰਿਹਾ ਸੀ ਤਾਂ 2 ਨੌਜਵਾਨ ਆਏ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨੇ ਹੋਏ ਸੀ, ਸ਼ਿਕਾਇਤਕਰਤਾ ਨੇ ਪਿਸਟਲ ਦਿਖਾ ਕੇ ਧਮਕਾਇਆ ਅਤੇ ਉਸਦਾ ਐਪਲ ਫੋਨ ਖੋਹ ਲਿਆ। ਬਾਅਦ ਵਿਚ ਉਸਨੂੰ ਗੱਡੀ ਤੋਂ ਬਾਹਰ ਸੁੱਟ ਦਿੱਤਾ ਅਤੇ ਗੱਡੀ ਸੰਗਰੂਰ ਵਾਲੀ ਸਾਈਡ ਭਜਾ ਕੇ ਲੈ ਗਏ। ਪੁਲਸ ਨੇ ਕੇਸ ਦਰਜ ਕਰਕੇ ਖੋਹ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਰੇਲਗੱਡੀ ਅੰਦਰ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਵੀਡੀਓ ਵਾਇਰਲ! ਸ਼ੁਰੂ ਹੋਈ ਕਾਰਵਾਈ
NEXT STORY