ਪਟਿਆਲਾ (ਬਲਜਿੰਦਰ) : ਪੀ. ਓ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਏ. ਐੱਸ. ਆਈ. ਜਸਪਾਲ ਸਿੰਘ ਦੀ ਅਗਵਾਈ ਹੇਠ 2 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ’ਚ ਰਘੁਬੀਰ ਸਿੰਘ ਪੁੱਤਰ ਡੈਨੀ ਪੁੱਤਰ ਰੰਗਾ ਨਾਥਾ ਵਾਸੀ ਗੋਬਿੰਦ ਨਗਰ ਨੇੜੇ 40 ਨੰਬਰ ਫਾਟਕ ਥੂਹੀ ਰੋਡ ਨਾਭਾ ਨੂੰ ਗ੍ਰਿਫਤਾਰ ਕੀਤਾ ਹੈ। ਉਸ ਖਿਲਾਫ ਥਾਣਾ ਭਾਦਸੋਂ ਵਿਖੇ ਚੋਰੀ ਕਰਨ ਦੇ ਦੋਸ਼ ’ਚ ਕੇਸ ਦਰਜ ਹੈ। ਇਸ ਮਾਮਲੇ ’ਚ ਅਦਾਲਤ ਨੇ ਰਘੁਬੀਰ ਸਿੰਘ ਨੂੰ 4 ਜੂਨ 2024 ਨੂੰ ਪੀ. ਓ. ਕਰਾਰ ਦਿੱਤਾ ਸੀ।
ਦੂਜੇ ਕੇਸ ’ਚ ਜਸਵੀਰ ਸਿੰਘ ਉਰਫ ਹੈਪੀ ਪੁੱਤਰ ਅਵਤਾਰ ਸਿੰਘ ਵਾਸੀ ਗੋਬਿੰਦ ਨਗਰ ਨੇੜੇ 40 ਨੰਬਰ ਫਾਟਕ ਥੂਹੀ ਰੋਡ ਨਾਭਾ ਨੂੰ ਗ੍ਰਿਫਤਾਰ ਕੀਤਾ ਹੈ। ਉਸ ਖਿਲਾਫ ਥਾਣਾ ਭਾਦਸੋਂ ਵਿਖੇ ਚੋਰੀ ਕਰਨ ਦੇ ਦੋਸ਼ ’ਚ ਕੇਸ ਦਰਜ ਹੈ। ਅਦਾਲਤ ਨੇ ਜਸਬੀਰ ਸਿੰਘ ਨੂੰ 4 ਜੂਨ 2024 ਨੂੰ ਪੀ. ਓ. ਕਰਾਰ ਦਿੱਤਾ ਸੀ। ਉਕਤ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਵਿਚ ਏ. ਐੱਸ. ਆਈ. ਬਲਵਿੰਦਰ ਸਿੰਘ ਅਤੇ ਮਹਿਲਾ ਸਿਪਾਹੀ ਸਾਨੀਆ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
NEXT STORY