ਸਮਾਣਾ (ਦਰਦ, ਅਸ਼ੋਕ) : ਸਿਟੀ ਪੁਲਸ ਨੇ ਇਕ ਵਿਅਕਤੀ ਨੂੰ 3 ਕਿਲੋਗ੍ਰਾਮ ਭੁੱਕੀ ਪੋਸਤ ਚੂਰਾ ਸਣੇ ਕਾਬੂ ਕਰਕੇ ਉਸ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਜੀਵਨ ਸਿੰਘ ਨਿਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸ਼ਿੰਦਰ ਸਿੰਘ ਨੇ ਪੁਲਸ ਪਾਰਟੀ ਸਣੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਮਾਣਾ ’ਚ ਗਸ਼ਤ ਦੌਰਾਨ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਚੈੱਕ ਕਰਨ ’ਤੇ 3 ਕਿਲੋਗ੍ਰਾਮ ਭੁੱਕੀ ਪੋਸਤ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ’ਚ ਲੈ ਲਿਆ।
ਅਧਿਕਾਰੀ ਅਨੁਸਾਰ ਮੁਲਜ਼ਮ ’ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।
ਨਾਬਾਲਿਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ ’ਚ ਕੇਸ ਦਰਜ
NEXT STORY