ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ 2 ਨਸ਼ਾ ਸਮੱਗਲਰਾਂ ਨੂੰ 380 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਟਰੱਕ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਨਸ਼ਾ ਸਪਲਾਈ ਲਈ ਕੀਤੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਪਿੰਡ ਹਾਮਝੜੀ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਵਿਅਕਤੀ ਟਰੱਕ ਨੰਬਰ ਪੀ.ਬੀ.-03 ਏ.ਐਕਸ-9153 ਰਾਹੀਂ ਰਾਜਸਥਾਨ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ। ਸੂਚਨਾ ਮਿਲੀ ਸੀ ਕਿ ਮੁਲਜ਼ਮ ਅੱਜ ਵੀ ਨਸ਼ੇ ਦੀ ਖੇਪ ਲਿਆ ਕੇ ਵਿਕਟੋਰੀਆ ਸਕੂਲ ਪਾਤੜਾਂ ਨਜ਼ਦੀਕ ਗਾਹਕਾਂ ਦੀ ਉਡੀਕ ’ਚ ਖੜ੍ਹੇ ਹਨ।
ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਰੇਡ ਕੀਤੀ ਗਈ ਅਤੇ ਕਥਿਤ ਮੁਲਜ਼ਮ ਕੁਲਦੀਪ ਸਿੰਘ ਵਾਸੀ ਪਿੰਡ ਦਸਮੇਸ਼ ਨਗਰ ਮੌੜ ਮੰਡੀ (ਜ਼ਿਲਾ ਬਠਿੰਡਾ) ਅਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਥਾਣਾ ਮੌੜ (ਜ਼ਿਲਾ ਬਠਿੰਡਾ) ਨੂੰ ਦਬੋਚ ਲਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 380 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ ਐਨਕਾਊਂਟਰ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY