ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫਤਿਹਗੜ੍ਹ ਸਾਹਿਬ ਵਿੱਚੋਂ ਉਦੋਂ ਬੱਲ ਮਿਲਿਆ, ਜਦੋਂ 'ਆਪ' ਵਿਦਿਆਰਥੀ ਵਿੰਗ ਦੇ ਅਹੁਦੇਦਾਰ ਸਾਥੀਆਂ ਸਮੇਤ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਦਿਆਰਥੀ ਜੱਥੇਬੰਦੀ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲਵਪ੍ਰੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਨ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨਗੇ।
ਹਰਮੀਤ ਸਿੰਘ ਪਠਾਣਮਾਜਰਾ ਦਾ ਵਧਿਆ ਰਿਮਾਂਡ, ਜਬਰ-ਜ਼ਿਨਾਹ ਮਾਮਲੇ 'ਚ ਹੋਈ ਹੈ ਗ੍ਰਿਫ਼ਤਾਰੀ
NEXT STORY