ਸਰਹਿੰਦ (ਥਾਪਰ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਐੱਸ. ਐੱਸ. ਪੀ. ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਪੁਲਸ ਚੌਕੀ ਸਰਹਿੰਦ ਮੰਡੀ ਦੀ ਪੁਲਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇਕ ਕਿੱਲੋ ਗਾਂਜਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਦੇ ਸਰਹਿੰਦ ਮੰਡੀ ਦੇ ਇੰਚਾਰਜ ਰਾਜਵੰਤ ਸਿੰਘ ਨੇ ਦੱਸਿਆ ਕਿ ਗੋਲ ਚੌਕ ਬ੍ਰਾਹਮਣ ਮਾਜਰਾ ਸਰਹਿੰਦ ਦੇ ਕੋਲ ਵਿਜੇ ਸਾਹਨੀ ਵਾਸੀ ਪਿੰਡ ਤਲਵਾੜਾ ਨਜ਼ਦੀਕ ਮੰਡੀ ਗੋਬਿੰਦਗੜ੍ਹ ਨੂੰ ਸ਼ੱਕ ਦੇ ਅਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਕਿੱਲੋਗ੍ਰਾਂਮ ਗਾਂਜਾ ਬਰਾਮਦ ਹੋਇਆ। ਜਿਸ ਨੂੰ ਪੁਲਸ ਪਾਰਟੀ ਵੱਲੋਂ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਤੋਂ ਪੁੱਛਗਿਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੋਟਰਸਾਈਕਲ ਸਵਾਰ 15 ਕਿੱਲੋ ਡੋਡੇ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ
NEXT STORY