ਬਨੂੜ (ਗੁਰਪਾਲ) : ਥਾਣਾ ਬਨੂੜ ਦੀ ਪੁਲਸ ਨੂੰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਚੋਈ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ।
ਇਸ ਸੂਚਨਾ ਦੇ ਆਧਾਰ ’ਤੇ ਜਦੋਂ ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਧੋਨੀ ਨੇ ਸਮੇਤ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਦੋਂ ਉਸਦੀ ਪਛਾਣ ਕਰਨੀ ਚਾਹੀ ਤਾਂ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ ਪਛਾਣ ਵਾਸਤੇ 72 ਘੰਟੇ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
ਪੀ. ਐੱਸ. ਪੀ. ਸੀ. ਐਲ. ਨੂੰ ਲੈ ਕੇ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਦਿੱਤਾ ਵੱਡਾ ਬਿਆਨ
NEXT STORY