ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਪ੍ਰਵਾਸੀ ਪੰਜਾਬੀ ਸੂਬੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ। ਵੱਖ-ਵੱਖ ਦੇਸ਼ਾਂ ਤੋਂ ਆਏ ਐੱਨ. ਆਰ. ਆਈਜ਼ ਨੇ ਮੁੱਖ ਮੰਤਰੀ ਨਾਲ ਲੰਬੀ ਬੈਠਕ ਕੀਤੀ, ਜਿਸ ਵਿਚ ਅਪ੍ਰਵਾਸੀਆਂ ਦੇ ਵੱਖ-ਵੱਖ ਮਸਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਅਪ੍ਰਵਾਸੀਆਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਪ੍ਰਵਾਸੀਆਂ ਦਾ ਪਹਿਲਾ ਵਫਦ ਮੁੱਖ ਮੰਤਰੀ ਨਾਲ ਬੈਠਕ ਕਰਨ ਲਈ ਪੰਜਾਬ ਆਇਆ ਸੀ।
ਇਹ ਵੀ ਪੜ੍ਹੋ : ਪਟਿਆਲਾ ਝੜਪ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ, ਪੁਲਸ ਅਫਸਰਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਮੁੱਖ ਮੰਤਰੀ ਨੇ ਕਿਹਾ ਕਿ ਐੱਨ. ਆਰ. ਆਈਜ਼ ਭਰਾਵਾਂ ਨੇ ਉਨ੍ਹਾਂ ਨੂੰ ਪੰਜਾਬ ਦੀ ਬਿਹਤਰੀ ਲਈ ਯੋਗਦਾਨ ਖੁੱਲ੍ਹ ਕੇ ਪਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰਵਾਸੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਹਰੇਕ ਖੇਤਰ ਵਿਚ ਆਪਣਾ ਨਾਂ ਰੌਸ਼ਨ ਕੀਤਾ ਹੈ। ਅਪ੍ਰਵਾਸੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਲਈ ਤਿਆਰ ਹਨ ਪਰ ਇਸ ਵਿਚ ਕਈ ਤਰ੍ਹਾਂ ਦੀ ਪ੍ਰਸ਼ਾਸਨਿਕ ਰੁਕਾਵਟਾਂ ਆਉਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣਾ ਹੱਥ ਪਿੱਛੇ ਖਿੱਚਣਾ ਪੈਂਦਾ ਹੈ। ਇਸ ’ਤੇ ਭਗਵੰਤ ਮਾਨ ਨੇ ਐੱਨ. ਆਰ. ਆਈਜ਼ ਨੂੰ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਕੀ ਰੁਕਾਵਟਾਂ ਤੋਂ ਘਬਰਾਉਣ ਦੀ ਲੋੜ ਨਹੀਂ। ਉਹ ਪੰਜਾਬ ਵਿਚ ਪੈਸਾ ਲਗਾਉਣ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੀਬੀ 'ਰਾਜਿੰਦਰ ਕੌਰ ਭੱਠਲ' ਨੂੰ ਸਰਕਾਰੀ ਕੋਠੀ ਖ਼ਾਲੀ ਕਰਨ ਦੇ ਹੁਕਮ, ਇਸ ਤਾਰੀਖ਼ ਤੱਕ ਮਿਲਿਆ ਸਮਾਂ
NEXT STORY