ਫਾਜ਼ਿਲਕਾ (ਨਾਗਪਾਲ) - ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਦੇਸ਼ ਨੂੰ ਲਾਕਡਾਊਨ ਕਰ ਦਿੱਤਾ ਗਿਆ ਹੈ। ਲਾਕਡਾਊਨ ਦੇ ਮੌਕੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ ਤਾਂਕਿ ਉਹ ਆਪਣਾ ਬਚਾਅ ਕਰ ਸਕਣ। ਇਸ ਮੌਕੇ ਲੋਕਾਂ ਨੂੰ ਜ਼ਰੂਰਤ ਦੀਆਂ ਜ਼ਰੂਰੀ ਵਸਤਾਂ ਪਹੁੰਚਾਉਣ ਦੇ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵੀ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਫਾਜ਼ਿਲਕਾ ਦੇ ਜ਼ਿਲਾ ਪ੍ਰਸ਼ਾਸਨ ਨੇ ਵੀ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੈਟਰੋਲ ਪੰਪ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਪੰਪ ਖੋਲ੍ਹਣ ਤੋਂ ਬਾਅਦ ਪੰਪ ਦੇ ਸੰਚਾਲਕਾਂ ਨੇ ਨਵਾਂ ਫਰਮਾਨ ਜਾਰੀ ਕਰਦੇ ਹੋਏ ਕਿਹਾ ਕਿ ਲੋਕ ਜਦੋਂ ਵੀ ਆਪਣੇ ਵਾਹਨਾਂ ’ਚ ਤੇਲ ਪਵਾਉਣ ਦੇ ਲਈ ਪੰਪ ’ਤੇ ਆਉਣ ਤਾਂ ਉਹ ਆਪਣੇ ਮੂੰਹ ’ਤੇ ਮਾਸਕ ਬਨ੍ਹ ਕੇ ਆਉਣ। ਬਿਨਾ ਮਾਸਕ ਪਾਏ ਪੰਪ ’ਤੇ ਆਉਣ ਵਾਲੇ ਲੋਕਾਂ ਨੂੰ ਤੇਲ ਨਹੀਂ ਮਿਲੇਗਾ।
ਇਸੇ ਤਰ੍ਹਾਂ ਫਾਜ਼ਿਲਕਾ ਦੇ ਹਾਈਵੇਅ ’ਤੇ ਬਣੇ ਪੈਟਰੋਲ ਪੰਪ ਦੇ ਬਾਹਰ ਸੰਚਾਲਕਾਂ ਨੇ ਮਸ਼ੀਨਾਂ ’ਤੇ ਇਸ ਫਰਮਾਨ ਦੇ ਬੈਨਰ ਲੱਗਾ ਦਿੱਤੇ ਹਨ। ਲਗਾਏ ਗਏ ਇਨ੍ਹਾਂ ਬੈਨਰਾਂ ’ਤੇ ਲਿਖਿਆ ਗਿਆ ਹੈ ਕਿ ‘ ਨੋ ਮਾਸਕ, ਨੋ ਓਈਲ’। ਦੱਸ ਦੇਈਏ ਕਿ ਜ਼ਿਲਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਨੇ ਜ਼ਿਲੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਵਿਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੋਂ ਮਨਾ ਕਰ ਦਿੱਤੇ ਹਨ।
ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਮੀਟਿੰਗਾਂ ਕਰਨ, ਨਾਅਰੇ ਲਾਉਣ, ਜਲੂਸ ਕੱਢਣ ਅਤੇ ਭਡ਼ਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ’ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਅਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟ੍ਰੇਟ/ਉੱਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।
ਚੰਡੀਗੜ੍ਹ : ਹਸਪਤਾਲ ਦੀ ਨਰਸ ਨੇ ਤੋੜਿਆ 'ਕੁਆਰੰਟਾਈਨ', ਮਿਲੀ ਸਖਤ ਚਿਤਾਵਨੀ
NEXT STORY