ਚੰਡੀਗੜ੍ਹ, (ਅਸ਼ਵਨੀ)— ਪੰਜਾਬ ਰਾਜ 'ਚ ਐਤਵਾਰ ਕਣਕ ਦੀ ਖਰੀਦ ਦੇ 26ਵੇਂ ਦਿਨ 1,50,918 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 1,50,771 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 147 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 1,50,771 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ, ਜਿਸ 'ਚੋਂ ਪਨਗ੍ਰੇਨ ਵਲੋਂ 31,085 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 35,820 ਮੀਟ੍ਰਿਕ ਟਨ ਅਤੇ ਪਨਸਪ ਵਲੋਂ 38,160 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 18,054 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 15,000 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 12,652 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 25ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁਲ 115,25,742 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪੰਜਾਬ 'ਚ ਫਿਰ ਕੋਰੋਨਾ ਦੇ ਮਾਮਲਿਆਂ ਦਾ ਸੈਂਕੜਾ, 1880 ਤਕ ਪਹੁੰਚੀ ਮਰੀਜ਼ਾਂ ਦੀ ਗਿਣਤੀ
NEXT STORY