ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇਕ ਨਸ਼ਿਆਂ ਦੇ ਸਮੱਗਲਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਥਾਣਾ ਮੁੱਖੀ ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰਪਾਲ ਸਿੰਘ, ਐੱਸ. ਟੀ. ਸਟਾਫ ਐੱਚ. ਸੀ. ਭੁਪਿੰਦਰ ਸਿੰਘ, ਐੱਚ. ਸੀ. ਕੁਲਦੀਪ ਸਿੰਘ, ਐੱਚ. ਸੀ. ਗੁਰਦੇਵ ਸਿੰਘ ਨਾਲ ਸਪੈਸ਼ਲ ਗਸ਼ਤ ਕਰਦੇ ਹੋਏ ਪਿੰਡ ਮਸੀਤਾਂ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਮਸੀਤਾਂ ਵੱਲੋਂ ਇਕ ਨੌਜਵਾਨ ਨੂੰ ਪੈਦਲ ਕਾਹਲੀ- ਕਾਹਲੀ ਆਉਂਦੇ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਕੇ ਮੁੜਨ ਲੱਗਾ ਤਾਂ ਐੱਸ. ਟੀ. ਸਟਾਫ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ, ਸ਼ੱਕ ਦੇ ਆਧਾਰ 'ਤੇ ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਸੀਤਾਂ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੇ ਪੁਲਸ ਨੇ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਕਿਰਪਾਲ ਸਿੰਘ, ਐੱਸ. ਸੀ. ਰਣਜੀਤ ਰਾਣਾ, ਐੱਚ. ਸੀ. ਹਰੀਸ਼ ਕੁਮਾਰ, ਪੀ. ਐੱਚ. ਜੀ. ਮੁਖਤਿਆਰ ਸਿੰਘ ਆਦਿ ਵੀ ਹਾਜ਼ਰ ਸਨ।
ਐੱਸ. ਸੀ., ਐੱਸ. ਟੀ. ਐਕਟ ਸਬੰਧੀ ਕੋਰਟ ਦੇ ਫੈਸਲੇ ਵਿਰੁੱਧ ਕੀਤੀ ਨਾਅਰੇਬਾਜ਼ੀ
NEXT STORY