ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਾਈਨਾ ਡੋਰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਈ. ਜੀ. ਡੇ. ਨੇੜੇ ਰੋਹੀ ਪੁਲ ਤੋਂ ਮੁਖਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਮਨਪੀ੍ਰਤ ਸਿੰਘ ਉਰਫ ਮੋਹਨੀ ਪੁੱਤਰ ਸਲਵਿੰਦਰ ਸਿੰਘ ਵਾਸੀ ਗਲੀ ਬਾਜ਼ੀਗਰਾਂ ਵਾਲੀ ਵਾਰਡ ਨੰਬਰ-3 ਮੁਹੱਲਾ ਨਾਨਕਸਰ ਤਰਨਤਾਰਨ ਕੋਲੋਂ 30 ਗੱਟੂ ਚਾਈਨਾ ਡੋਰ ਬਰਾਮਦ ਕੀਤੇ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖੁਦਕੁਸ਼ੀ ਲਈ ਮਜਬੂਰ ਕਰਨ 'ਤੇ ਪ੍ਰੇਮਿਕਾ ਦੇ ਪਤੀ ਖਿਲਾਫ ਕੇਸ ਦਰਜ
NEXT STORY