ਫ਼ਰੀਦਕੋਟ, (ਰਾਜਨ)- ਸਹਾਇਕ ਥਾਣੇਦਾਰ ਕੁਲਬੀਰ ਚੰਦ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਇਕ ਕਥਿਤ ਦੋਸ਼ੀ ਬਿੰਦਰ ਸਿੰਘ ਵਾਸੀ ਪਿੰਡ ਘਣੀਆਂ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਸੂਆ ਪੁਲ ਘਣੀਆਂ ਕੋਲ ਪਹੁੰਚੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਮਾਤਰਾ 'ਚ ਨਸ਼ੀਲੀਆਂ ਗੋਲੀਆਂ
ਬਰਾਮਦ ਹੋਈਆਂ।
200 ਨਸ਼ੀਲੀ ਗੋਲੀਆਂ ਬਰਾਮਦ
ਕੋਟਕਪੂਰਾ, (ਨਰਿੰਦਰ/ ਭਾਵਿਤ)-ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਕੋਟਕਪੂਰਾ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਸੂਏ ਦੇ ਪੁਲ ਕੋਲ ਪਹੁੰਚੇ। ਇਸ ਦੌਰਾਨ ਉਨ੍ਹਾਂ ਜੈਤੋ ਵੱਲੋਂ ਆ ਰਹੇ ਸੁਖਚੈਨ ਸਿੰਘ ਵਾਸੀ ਕੋਟਕਪੂਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਸ਼ਾ ਸਮੱਗਲਿੰਗ ਦੇ ਮਾਮਲੇ 'ਚ ਗ੍ਰਿਫਤਾਰ
NEXT STORY