ਦਸੂਹਾ (ਅਮਰੀਕ,ਝਾਵਰ)- ਦਸੂਹਾ ਨਜ਼ਦੀਕ ਪੈਂਦੇ ਰੰਧਾਵਾ ਅੱਡਾ ਵਿਖੇ ਅੱਜ ਤੜਕੇ ਕਰੀਬ 3 ਬਜੇ ਟਰੱਕ ਅਤੇ ਟਰੈਕਟਰ ਦੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਟਰੈਕਟਰ ਚਲਾ ਰਹੇ ਨੌਜਵਾਨ ਇੰਦਰਜੀਤ ਨੇ ਦੱਸਿਆ ਕਿ ਪਿੰਡ ਸਗਰਾਂ ਅਤੇ ਮੀਰਪੁਰ ਤੋਂ ਅਸੀਂ ਨੌਜਵਾਨ ਦੋਸਤ ਇਕੱਠੇ ਹੋ ਕੇ ਦਰਸ਼ਨ ਲਈ ਆਨੰਦਪੁਰ ਸਾਹਿਬ ਗਏ ਸਨ। ਵਾਪਸੀ ਵਿਚ ਰੰਧਾਵਾ ਪੈਟਰੋਲ ਪੰਪ ਦੇ ਸਾਹਮਣੇ ਹੁਸ਼ਿਆਰਪੁਰ ਵੱਲੋਂ ਆ ਰਹੇ ਟਰੱਕ ਨੇ ਪਿੱਛੋਂ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਟਰਾਲੀ ਵਿਚ ਸੌਂ ਰਹੇ ਨੌਜਵਾਨ ਨਵਦੀਪ ਸਿੰਘ ਨਵੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਸਾਜਨ ਸਿੰਘ ਨਿਵਾਸੀ ਮੀਰਪੁਰ, ਰਿਪੁ ਦਮਨ ਨਿਵਾਸੀ ਸਗਰਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ਉਤੇ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਦੋਵੇਂ ਨੌਜਵਾਨਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖ਼ਮੀ ਦੋਵੇਂ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦਸੂਹਾ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੁਣ ਅੰਮ੍ਰਿਤਪਾਲ ਦੇ ਮਾਮਲੇ 'ਚ NIA ਤੇ ਪੰਜਾਬ ਪੁਲਸ ਨੇ ਕਪੂਰਥਲਾ ਤੋਂ ਵਕੀਲ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਵਜ੍ਹਾ

ਇਹ ਵੀ ਪੜ੍ਹੋ : ਸਾਬਕਾ CM ਚੰਨੀ ਦਾ ਵੱਡਾ ਖ਼ੁਲਾਸਾ, ਜੱਦੀ ਘਰ ਦੀ ਕੁਰਕੀ ਦੇ ਦਿੱਤੇ ਗਏ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੋਸ਼ੋ-ਖਰੋਸ਼ ਨਾਲ ਮਨਾਇਆ ਖਾਲਸੇ ਦਾ ਸਾਜਨਾ ਦਿਹਾੜਾ, ਗੁਰ-ਅਸਥਾਨਾਂ ’ਤੇ ਸਜੇ ਭਾਰੀ ਦੀਵਾਨ
NEXT STORY