ਲੁਧਿਆਣਾ, (ਰਿਸ਼ੀ)- ਥਾਣਾ ਡਵੀਜ਼ਨ ਨੰ. 4 ਦੇ ਇਲਾਕੇ ਪ੍ਰੇਮ ਵਿਹਾਰ, ਜੱਸੀਆਂ ਰੋਡ 'ਤੇ 1 ਬੱਚੇ ਦੇ ਪਿਤਾ ਨੇ ਬੁੱਧਵਾਰ ਨੂੰ ਘਰ 'ਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਕੇਸ 'ਚ ਪੁਲਸ ਨੇ ਵੀਰਵਾਰ ਨੂੰ ਮ੍ਰਿਤਕ ਦੀ ਪਤਨੀ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਕਰ ਕੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਸਪੁਰਦ ਕਰ ਦਿੱਤੀ।
ਜਾਣਕਾਰੀ ਦਿੰਦੇ ਹੋਏ ਜਗਤਪੁਰੀ ਦੇ ਮੁਖੀ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ਕਤੀ ਉਮਰ 35 ਸਾਲ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਪਤਨੀ ਦੀਪਾਂਸ਼ੂ ਨੇ ਦੱਸਿਆ ਕਿ ਉਸ ਦਾ ਵਿਆਹ 5 ਸਾਲ ਪਹਿਲਾਂ ਸ਼ਕਤੀ ਦੇ ਨਾਲ ਹੋਇਆ ਸੀ। ਉਨ੍ਹਾਂ ਦੇ 4 ਸਾਲ ਦਾ ਇਕ ਲੜਕਾ ਹੈ। ਪਤੀ ਮੋਬਾਇਲ ਕੰਪਨੀ 'ਚ ਕੰਮ ਕਰਦਾ ਸੀ। ਬੁੱਧਵਾਰ ਨੂੰ ਉਹ ਆਪਣੇ ਪੇਕੇ ਘਰ ਤਰਸੇਮ ਇਨਕਲੇਵ ਵਿਚ ਆਈ ਹੋਈ ਸੀ। ਦੁਪਹਿਰ 2.30 ਵਜੇ ਪਤੀ ਉਸ ਨੂੰ ਮਿਲਣ ਆਇਆ ਅਤੇ ਸ਼ਾਮ ਨੂੰ ਆਉਣ ਦੀ ਗੱਲ ਕਹਿ ਕੇ ਕੁਝ ਸਮੇਂ ਬਾਅਦ ਹੀ ਚਲਾ ਗਿਆ। ਰਾਤ 7 ਵਜੇ ਤੱਕ ਉਸ ਦੇ ਨਾ ਆਉਣ 'ਤੇ ਜਦੋਂ ਫੋਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਜਦੋਂ ਉਹ ਆਪਣੇ ਸਹੁਰੇ ਘਰ ਗਈ ਤਾਂ ਦਰਵਾਜ਼ਾ ਬਾਹਰੋਂ ਬੰਦ ਸੀ। ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਪੁਲਸ ਵੱਲੋਂ ਭਗੌੜਾ ਗ੍ਰਿਫਤਾਰ
NEXT STORY