ਬਟਾਲਾ, (ਬੇਰੀ)- ਥਾਣਾ ਮੱਤੇਵਾਲ ਦੀ ਪੁਲਸ ਨੇ ਇਕ ਨੌਜਵਾਨ ਨੂੰ 32 ਬੋਰ ਦੇਸੀ ਪਿਸਤੌਲ, 6 ਜ਼ਿੰਦਾ ਕਾਰਤੂਸ, 6 ਗ੍ਰਾਮ ਹੈਰੋਇਨ ਅਤੇ 565 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਐੱਸ. ਐੱਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਜੋ ਪਲਸਰ ਮੋਟਰਸਾਈਕਲ 'ਤੇ ਸਵਾਰ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕਰਨ ਲੱਗਾ ਤਾਂ ਉਹ ਡਿੱਗ ਪਿਆ ਅਤੇ ਪੁਲਸ ਪਾਰਟੀ ਵੱਲੋਂ ਉਕਤ ਨੂੰ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਤਲਾਸ਼ੀ ਦੌਰਾਨ 32 ਬੋਰ ਦੇਸੀ ਪਿਸਤੌਲ, 6 ਕਾਰਤੂਸ, 6 ਗ੍ਰਾਮ ਹੈਰੋਇਨ ਅਤੇ 565 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਵਿਰੁੱਧ ਥਾਣਾ ਮੱਤੇਵਾਲ 'ਚ ਮੁਕੱਦਮਾ ਨੰ. 57 ਐੱਨ. ਡੀ. ਪੀ. ਐੱਸ. ਆਈ. ਐਕਟ ਤਹਿਤ ਧਾਰਾ 21-22 ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨ ਦੀ ਪਛਾਣ ਰੌਸ਼ਨ ਉਰਫ ਰੋਮੀ ਪੁੱਤਰ ਬਲਬੀਰ ਸਿੰਘ ਵਾਸੀ ਮੈਹਣੀਆਂ ਵਜੋਂ ਹੋਈ ਹੈ। ਐੱਸ. ਐੱਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਵਿਰੁੱਧ ਵੱਖ-ਵੱਖ ਥਾਣਿਆਂ 'ਚ 6 ਕੇਸ ਚੱਲ ਰਹੇ ਹਨ। ਇਸ ਦੌਰਾਨ ਤਜਿੰਦਰ ਸਿੰਘ, ਦੁਰਲੱਭ ਦਰਸ਼ਤ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।
ਟਰਾਂਸਫਾਰਮਰਾਂ 'ਚੋਂ ਸਾਮਾਨ ਚੋਰੀ
NEXT STORY