ਹਾਜੀਪੁਰ, (ਜੋਸ਼ੀ)- ਹਾਜੀਪੁਰ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਦੇ ਖਿਲਾਫ਼ ਅੈਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਰਣਜੀਤ ਸਿੰਘ ਨੇ ਦੱਸਿਆ ਕਿ ਐੱਚ. ਸੀ. ਵਿਨੋਦ ਕੁਮਾਰ ਨੇ ਪੁਲਸ ਪਾਰਟੀ ਨਾਲ ਪਿੰਡ ਢਾਡੇ-ਕਟਵਾਲ ਦੇ ਲਾਗੇ ਇਕ ਨਾਕੇ ਦੌਰਾਨ ਮਦਨ ਲਾਲ ਪੁੱਤਰ ਜਸਵੰਤ ਰਾਏ ਵਾਸੀ ਪਿੰਡ ਬੇਲਾ-ਸਰਿਆਣਾ ਨੂੰ 3750 ਐੱਮ. ਐੱਲ. ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ । ਉਸ ਦੇ ਖਿਲਾਫ਼ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਮੁਕੱਦਮਾ ਨੰ. 51 ਅੰਡਰ ਸੈਕਸ਼ਨ 61-1-14 ਐਕਸਾਈਜ਼ ਐਕਟ ਦੇ ਤਹਿਤ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਸਾਹਮਣੇ ਆ ਰਹੇ ਨੇ ਚੰਗੇ ਨਤੀਜੇ : ਐੱਸ. ਡੀ. ਐੱਮ.
NEXT STORY